ਪੰਜਾਬ ਸਿੱਖਿਆ ਕ੍ਰਾਂਤੀ

Spread the love

ਕਪੂਰਥਲਾ, 7 ਅਪ੍ਰੈਲ ( ਕੌੜਾ)-  ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਦੀ ਮੁਹਿੰਮ ਤਹਿਤ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ -1 ਦੇ ਸਰਕਾਰੀ  ਐਲੀਮੈਂਟਰੀ ਸਮਾਰਟ  ਸਕੂਲ ਛੰਨਾ ਸੇਰ ਸਿੰਘ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਲੋਕ ਅਰਪਣ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜਨ ਅਵਾਰਡੀ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ। ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ 6.26 ਲੱਖ ਰੁਪਏ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਉਸਾਰੇ ਗਏ ਹਨ।ਇਸ ਤੋਂ ਇਲਾਵਾ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਅਤੇ 4.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਗਈ ਹੈ।ਇਸ ਮੌਕੇ ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪੇਂਡੂ ਖੇਤਰ ਅੰਦਰ ਪੈਂਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਯਤਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਪਹਿਲ ਤੇ ਸਿਹਤ ਨੂੰ ਪਹਿਲ ਦਿੱਤੀ ਗਈ ਹੈ।ਜਿਸ ਨਾਲ ਸਮਾਜ ਦੇ ਲੋੜਵੰਦ ਤਬਕੇ ਨੂੰ ਸਭ ਤੋਂ ਵੱਧ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਕੀਤੇ ਸੁਧਾਰ ਦੇ ਨਾਲ-ਨਾਲ ਪੜ੍ਹਾਈ ਦੀ ਗੁਣਵੱਤਾ ਵਿਚ ਆਈ ਤਬਦੀਲੀ ਕਾਰਨ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਹੁਣ ਸਰਕਾਰੀ ਸਕੂਲਾਂ ਵੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2025-26 ਦੇ ਬਜਟ ਦੌਰਾਨ ਪੰਜਾਬ ਸਰਕਾਰ ਵਲੋਂ ਬਜਟ ਦਾ 12 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰੱਖਿਆ ਗਿਆ ਹੈ,ਜੋ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾ ਕੇ ਪੰਜਾਬ ਸਰਕਾਰ ਵਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਲੈਣ। ਇਸ ਦੌਰਾਨ ਉਨਾਂ ਦੇ ਨਾਲ ਕਪਿਲ ਜਿੰਦਲ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਤੇ ਐੱਸ ਡੀ ਐੱਮ ਸੁਲਤਾਨਪੁਰ ਲੋਧੀ,ਗੁਰਸ਼ਰਨ ਸਿੰਘ ਨਾਇਬ ਤਹਿਸੀਲਦਾਰ,ਨੇ ਸਕੂਲ ਦਾ ਸਮੁੱਚੇ ਤੌਰ ਤੇ ਦੌਰਾ ਕੀਤਾ ਅਤੇ ਅਧਿਆਪਕਾਂ ਵੱਲੋਂ ਸਕੂਲ ਦੇ ਸਫਾਈ ਪ੍ਰਬੰਧਨ ਤੇ ਸਕੂਲ ਦੀ ਸੁੰਦਰ ਇਮਾਰਤ ਦੀ ਭਰਪੂਰ ਸ਼ਲਾਘਾ ਕੀਤੀ । ਇਸ ਦੌਰਾਨ ਹੈੱਡ ਟੀਚਰ ਅਵਤਾਰ ਸਿੰਘ ਹੈਬਤਪੁਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਤੇ ਧੰਨਵਾਦ ਕੀਤਾ।ਇਸ ਮੌਕੇ ਤੇ ਮਲਕੀਤ ਸਿੰਘ ਬਲਾਕ ਪ੍ਰਧਾਨ ਆਪ, ਮੱਸਾ ਸਿੰਘ ਚੇਅਰਮੈਨ ਐੱਸ ਐੱਮ ਸੀ,ਬੋਹੜ ਸਿੰਘ, ਮੁਖਤਾਰ ਸਿੰਘ, ਸੁਰਜੀਤ ਸਿੰਘ ਹੈੱਡ ਟੀਚਰ, ਅਵਤਾਰ ਸਿੰਘ ਹੈੱਡ ਟੀਚਰ, ਸਤਨਾਮ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ ਮਿਸਤਰੀ, ਜੋਗਿੰਦਰ ਸਿੰਘ, ਗੁਰਮੇਜ ਸਿੰਘ ਸਾਬਕਾ ਸਰਪੰਚ, ਰਛਪਾਲ ਸਿੰਘ ਵੜੈਚ, ਪਰਮਵੀਰ ਕੌਰ, ਨੀਲਮ ਕੁਮਾਰੀ, ਮਨਪ੍ਰੀਤ ਕੌਰ ਰਾਮ ਸਿੰਘ ਸੈਂਟਰ ਹੈੱਡ ਟੀਚਰ ਠੱਟਾ ਨਵਾਂ, ਅਤੇ ਕਰਨਪ੍ਰੀਤ ਸਿੰਘ ਸਕੂਲ ਦੇ ਪ੍ਰਬੰਧਕ, ਪੰਚਾਇਤ ਤੇ ਮਾਪੇ ਵੱਡੀ  ਗਿਣਤੀ ਵਿੱਚ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *