ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਅਤੇ ਜੰਗਲਾਤ ਵਿਭਾਗ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Spread the love

ਫਗਵਾੜਾ 6 ਜੂਨ ( ਪ੍ਰੀਤ ਕੌਰ   ਪ੍ਰੀਤੀ     ) ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਵਣ ਵਿਭਾਗ, ਕਾਰਪੋਰੇਸ਼ਨ ਫਗਵਾੜਾ ਅਤੇ ਸ਼ਾਲਨੀ ਉਡਿਅਨ ਗਰੁੱਪ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਵਜੋਂ ਪਹੁੰਚੇ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਦੀਪ ਪ੍ਰੱਜਵਲਿਤ ਕਰਕੇ ਕਰਵਾਈ। ਇਸ ਤੋਂ ਪਹਿਲਾਂ ਉਹਨਾਂ ਜੰਗਲਾਤ ਵਿਭਾਗ ਵਲੋਂ ਭੇਂਟ ਕੀਤੇ ਬੂਟੇ ਵੀ ਪਾਰਕ ‘ਚ ਲਗਾਏ ਅਤੇ ਵਾਤਾਵਰਣ ਸੁਰੱਖਿਆ ਲਈ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਯੂ.ਐਨ.ਓ. ਦੀ ਅਪੀਲ ‘ਤੇ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਮੁੱਖ ਮਹਿਮਾਨ ਡਾ. ਅਕਸ਼ਿਤਾ ਗੁਪਤਾ ਨੇ ਸਮਾਗਮ ਦੇ ਥੀਮ ‘ਪਲਾਸਟਿਕ ਹਰਾਓ’ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਪਲਾਸਟਿਕ ਦੇ ਨਾਲ ਹੋਣ ਵਾਲੇ ਨੁਕਸਾਨ ਦੇ ਚਲਦਿਆਂ ਹੀ ਸਰਕਾਰ ਲੋਕ ਹਿਤਾਂ ਨੂੰ ਧਿਆਨ ‘ਚ ਰਖਦਿਆਂ ਸਖ਼ਤ ਕਦਮ ਚੁੱਕ ਰਹੀ ਹੈ। ਉਹਨਾਂ ਧਰਤੀ ਨੂੰ ਪਲਾਸਟਿਕ ਮੁਕਤ ਕਰਨ ਦਾ ਸੰਦੇਸ਼ ਵੀ ਦਿੱਤਾ। ਲਵਲੀ ਯੁਨੀਵਰਸਿਟੀ ਤੋਂ ਮੁੱਖ ਬੁਲਾਰੇ ਵਜੋਂ ਪਹੁੰਚੇ ਪ੍ਰੋਫੈਸਰ ਡਾ. ਸ਼ਿਵਾਨੀ ਢੰਡ ਨੇ ਵਾਤਾਵਰਣ ਦੇ ਸਬੰਧ ਵਿਚ ਵਢਮੁੱਲੇ ਵਿਚਾਰ ਪੇਸ਼ ਕਰਦੇ ਹੋਏ ਪਾਵਰ ਪੁਆਇੰਟ ਪ੍ਰੈਜੇਨਟੇਸ਼ਨ ਅਤੇ ਡਾਕਿਉਮੈਂਟਰੀ ਫਿਲਮਾਂ ਰਾਹੀਂ ਹਾਜਰੀਨ ਦੇ ਗਿਆਨ ਵਿਚ ਵਾਧਾ ਕੀਤਾ ਅਤੇ ਦੱਸਿਆ ਕਿ ਵਾਤਾਵਰਣ ਕੀ ਹੈ ਤੇ ਇਸ ਦੀ ਸੰਭਾਲ ਕਿਉਂ ਜਰੂਰੀ ਹੈ। ਉਹਨਾਂ ਕਿਹਾ ਕਿ ਵਿਗੜਦਾ ਮੌਸਮ ਚੱਕਰ ਵਿਸ਼ਵ ਵਿਆਪੀ ਸਮੱਸਿਆ ਹੈ। ਧਰਤੀ ਦਾ ਤਾਪਮਾਨ ਵੱਧ ਰਿਹਾ ਹੈ। ਬੇਮੌਸਮੀ ਬਰਸਾਤ ਹੋ ਰਹੀ ਹੈ। ਗਲੇਸ਼ੀਅਰ ਪਿਘਲ ਰਹੇ ਹਨ। ਸਮੁੰਦਰ ਦਾ ਲੈਵਲ ਵੱਧ ਰਿਹਾ ਹੈ। ਫਸਲੀ ਚੱਕਰ ਤਬਦੀਲ ਹੋ ਰਿਹਾ ਹੈ। ਜਿਸ ਲਈ ਵਾਤਾਵਰਣ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਨੈਸ਼ਨਲ ਐਵਾਰਡੀ ਮਾਸਟਰ ਗੁਰਮੀਤ ਸਿੰਘ, ਰਿਟਾ. ਹੈੱਡਮਾਸਟਰ ਨਰੇਸ਼ ਕੋਹਲੀ ਨੇ ਵੀ ਵੱਡਮੁੱਲੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਸਵੱਛ ਭਾਰਤ ਮਿਸ਼ਨ ਦੇ ਨੁਮਾਇੰਦੇ ਮਿਸੇਜ ਪੂਜਾ ਵਲੋਂ ਕੁਦਰਤੀ ਖਾਦ ਦਾ ਸਟਾਲ ਲਗਾਇਆ ਗਿਆ ਅਤੇ ਬਹੁਤ ਘੱਟ ਮੁੱਲ ‘ਤੇ ਪੰਜ-ਪੰਜ ਕਿੱਲੋ ਦੇ ਸੌ ਪੈਕੇਜ ਵੇਚੇ ਗਏ। ਕਾਰਪੋਰੇਸ਼ਨ ਵਲੋਂ ਜੂਟ ਦੇ ਥੈਲੇ ਵੰਡੇ ਗਏ। ਵਣ ਵਿਭਾਗ ਨੇ ਵਾਤਾਵਰਣ ਪ੍ਰੇਮੀਆਂ ਨੂੰ ਪੰਜਾਹ ਬੂਟੇ ਵੰਡੇ। ਇਸ ਮੌਕੇ ਜੰਗਲਾਤ ਵਿਭਾਗ, ਫਗਵਾੜਾ ਕਾਰਪੋਰੇਸ਼ਨ ਦੀ ਹੈੱਲਥ ਬ੍ਰਾਂਚ, ਸ਼ਾਲਨੀ ਗਰੁੱਪ ਦੇ ਨੁਮਾਇੰਦਿਆਂ ਤੋਂ ਇਲਾਵਾ ਧਰਮਵੀਰ ਨਾਰੰਗ, ਸੁਭਾਸ਼ ਚੰਦਰ ਅਭੀ, ਜੋਗਿੰਦਰ ਪਾਲ, ਸੁਭਾਸ਼ ਚਾਵਲਾ, ਸ਼ੁਭਮ, ਸ਼ਕਤੀ ਮਹਿੰਦਰੂ, ਪੁਰਸ਼ੋਤਮ ਲਾਲ ਭੱਟੀ, ਤਾਰਾ ਚੰਦ ਚੁੰਬਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮਦਨ ਲਾਲ, ਪਿ੍ਰੰਸੀਪਲ ਗੁਰਮੀਤ ਪਲਾਹੀ, ਟੀ.ਡੀ. ਚਾਵਲਾ, ਹਰਬੰਸ ਲਾਲ, ਪਤਵਿੰਦਰ ਸਿੰਘ ਛਾਬੜਾ, ਕ੍ਰਿਸ਼ਨ ਕੁਮਾਰ, ਹਰਜੀਤ ਸਿੰਘ ਵਣ ਰੇਂਜ ਅਫਸਰ, ਤੀਰਥ ਸਿੰਘ, ਕਾਰਪੋਰੇਸ਼ਨ ਫਗਵਾੜਾ ਦੇ ਸੈਨਟਰੀ ਅਫਸਰ ਗੁਰਿੰਦਰ ਸਿੰਘ, ਸੇਵਕ ਰਾਮ, ਨਾਮਦੇਵ, ਜਤਿੰਦਰ ਵਿੱਜ ਆਦਿ ਹਾਜਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *