ਫਗਵਾੜਾ ਹਲਕੇ ‘ਚ 35 ਹਜਾਰ ਨਵੇਂ ਰੁੱਖ ਲਗਾਉਣ ਦੀ ਮੁਹਿਮ ਦਾ ਆਗਾਜ਼ ਅੱਜ ਤੋਂ – ਹਰਜੀ ਮਾਨ

Spread the love

ਫਗਵਾੜਾ 18 ਅਗਸਤ ( ਪ੍ਰੀਤ ਕੌਰ ਪ੍ਰੀਤੀ         ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਦੱਸਿਆ ਕਿ ਉਹਨਾਂ ਵਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰੁੱਖ ਲਗਾਓ ਮੁਹਿਮ ਮੰਗਲਵਾਰ 19 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਫਗਵਾੜਾ ਵਿਧਾਨਸਭਾ ਹਲਕੇ ‘ਚ 35 ਹਜਾਰ ਰੁੱਖ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਹਰਜੀ ਮਾਨ ਨੇ ਕਿਹਾ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਨੇ ਜਿਸ ਤਰ੍ਹਾਂ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਬਲਿਦਾਨ ਕੀਤਾ ਸੀ, ਉਸ ਤੋਂ ਸੇਧ ਲੈਂਦੇ ਹੋਏ ਸਾਡਾ ਫਰਜ਼ ਹੈ ਕਿ ਅਸੀਂ ਮਨੁੱਖਤਾ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੀਏ। ਉਹਨਾਂ ਕਿਹਾ ਕਿ ਅੱਜ ਮਨੁੱਖ ਨੂੰ ਭਿਆਨਕ ਕੁਦਰਤੀ ਆਫਤਾਂ ਨਾਲ ਜੂਝਨਾ ਪੈ ਰਿਹਾ ਹੈ। ਜਿਸਦੀ ਝਲਕ ਭਾਰਤ ਦੇ ਪਹਾੜੀ ਰਾਜਾਂ ‘ਚ ਬੱਦਲ ਫਟਣ ਨਾਲ ਆਉਣ ਵਾਲੀਆਂ ਕੁਦਰਤੀ ਆਫਤਾਂ ਦੇ ਰੂਪ ਵਿੱਚ ਸਪਸ਼ਟ ਨਜਰ ਆਉਂਦੀ ਹੈ। ਇਹਨਾਂ ਆਫਤਾਂ ਦੀ ਇਕ ਮੁੱਖ ਵਜ੍ਹਾ ਵਿਗੜ ਰਿਹਾ ਮੌਸਮ ਚੱਕਰ ਹੈ। ਜਿਸ ਦੇ ਲਈ ਵੱਡੀ ਪੱਧਰ ਤੇ ਹੋ ਰਹੀ ਦਰਖ਼ਤਾਂ ਦੀ ਕਟਾਈ ਹੈ। ਉਹਨਾਂ ਨੇ ਹਲਕੇ ਦੇ ਸਮੂਹ ਪਿੰਡਾਂ ਅਤੇ ਸ਼ਹਿਰ ਦੇ ਹਰੇਕ ਵਾਰਡ ਦੇ ਵਸਨੀਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਿੱਜਦਾ ਕਰਦੇ ਹੋਏ ਵਾਤਾਵਰਣ ਸੁਰੱਖਿਆ ਦੀ ਇਸ ਵੱਡੀ ਪਹਿਲ ਨੂੰ ਸਫਲ ਕਰਨ ‘ਚ ਸਹਿਯੋਗ ਦਿੱਤਾ ਜਾਵੇ।
ਤਸਵੀਰ – ਹਰਨੂਰ ਸਿੰਘ ਮਾਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *