ਫਰੀਦਕੋਟ, ਮੋਗਾ ਅਤੇ ਮੁਕਤਸਰ ਦੇ ਡਾਕਘਰਾਂ ’ਚ 4 ਅਗਸਤ ਤੋਂ ਲਾਗੂ ਹੋਏਗੀ ਐਡਵਾਂਸ ਡਾਕ ਤਕਨਾਲੋਜੀ

Spread the love

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਡਾਕ ਵਿਭਾਗ ਵੱਲੋਂ ਤਕਨੀਕੀ ਖੇਤਰ ਵਿੱਚ ਨਵੀਨਤਾ ਨੂੰ ਅਪਣਾਉਂਦਿਆਂ ਨਵੀਂ ਪੀੜ੍ਹੀ ਦੀ ਐਡਵਾਂਸ ਡਾਕ ਤਕਨਾਲੋਜੀ (ਏ.ਪੀ.ਟੀ) ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਡਾਕ ਸੇਵਾਵਾਂ ਨੂੰ ਹੋਰ ਵੀ ਜ਼ਿਆਦਾ ਪ੍ਰਭਾਵਸ਼ਾਲੀ, ਤੇਜ਼ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੀਦਕੋਟ ਡਵੀਜ਼ਨ ਦੇ ਸੁਪਰਡੈਂਟ ਸ਼੍ਰੀ ਸਤਿੰਦਰ ਸਿੰਘ ਲਹਿਰੀ ਨੇ ਦੱਸਿਆ ਕਿ ਇਹ ਨਵੀਂ ਤਕਨਾਲੋਜੀ 4 ਅਗਸਤ 2025 ਤੋਂ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਦੇ ਸਾਰੇ ਡਾਕਘਰਾਂ ਵਿੱਚ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਮਿਤੀ 2 ਅਗਸਤ 2025 ਨੂੰ ਉਕਤ ਤਿੰਨਾਂ ਜ਼ਿਲਿਆਂ ਦੇ ਕਿਸੇ ਵੀ ਪਿੰਡ, ਸਬ-ਪੋਸਟ ਆਫਿਸ ਜਾਂ ਹੈਡ ਪੋਸਟ ਆਫਿਸ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਜਾਂ ਵਿੱਤੀ ਲੈਣ ਦੇਣ ਨਹੀਂ ਹੋਵੇਗਾ। 4 ਅਗਸਤ ਤੋਂ ਸਾਰੀਆਂ ਸੇਵਾਵਾਂ ਨਵੀਂ ਏਪੀਟੀ ਪ੍ਰਣਾਲੀ ਰਾਹੀਂ ਫਿਰ ਤੋਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਨਾਗਰਿਕਾਂ ਨੂੰ ਤੇਜ਼ ਅਤੇ ਅਧੁਨਿਕ ਡਾਕ ਸੇਵਾਵਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਭਾਰਤੀ ਡਾਕ ਵਿਭਾਗ ਵੱਲੋਂ ਲੋਕ ਭਲਾਈ ਦੀ ਦਿਸ਼ਾ ਵਿੱਚ ਇਹ ਤਕਨਾਲੋਜੀ ਅਪਡੇਟ ਲੋਕਾਂ ਦੀ ਆਸਾਨੀ, ਪਹੁੰਚਯੋਗਤਾ ਅਤੇ ਵਿਸ਼ਵਾਸ ਯੋਗਤਾ ਵਧਾਉਣ ਵੱਲ ਇਕ ਵਧੀਆ ਕਦਮ ਸਾਬਤ ਹੋਵੇਗਾ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *