ਫਰੀਦਕੋਟ ਸਿਹਤ ਵਿਭਾਗ ਵਿੱਚ 83 ਸਟਾਫ ਮੈਂਬਰ ਹੋਏ ਸ਼ਾਮਿਲ

Spread the love

ਫਰੀਦਕੋਟ, 29 ਅਗਸਤ (ਗੁਰਦੀਪ ਸਿੰਘ ਢਿੱਲੋਂ) ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਆਪਣੇ ਦਫਤਰ ਵਿਖੇ 2022 ਤੋਂ ਬਾਅਦ ਸਿਹਤ ਵਿਭਾਗ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਭਰਤੀ ਹੋਏ ਮੈਡੀਕਲ ਅਫਸਰ, ਸਟਾਫ ਨਰਸ, ਲੈਬਾਰਟਰੀ ਟੈਕਨੀਸ਼ੀਅਨ, ਅਪ੍ਰੇਸ਼ਨ ਥੀਏਟਰ ਸਹਾਇਕ, ਏ.ਐਨ.ਐਮ., ਅਪਥਾਲਮਿਕ ਅਫਸਰ, ਕਲਰਕ ਅਤੇ ਦਰਜਾ ਚਾਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਵਿਸ਼ੇਸ਼ ਪੱਤਰ ਤਕਸੀਮ ਕੀਤੇ ਗਏ।ਇਸ ਮੌਕੇ ਡਾ. ਚੰਦਰ ਸ਼ੇਖਰ ਨੇ ਇਕੱਤਰ ਹੋਏ ਸਿਹਤ ਸਟਾਫ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਸਿਹਤ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ। ਸਿਹਤ ਵਿਭਾਗ ਵਿੱਚ ਇਹ ਸਿਰਫ ਨੌਕਰੀ ਹੀ ਨਹੀਂ ਨੌਕਰੀ ਦੇ ਨਾਲ-ਨਾਲ ਸਮਾਜ ਭਲਾਈ ਕਾਰਜਾਂ ਲਈ ਮਿਲਿਆ ਇੱਕ ਹੋਰ ਵੱਡਾ ਮੌਕਾ ਹੈ। ਉਨ੍ਹਾਂ ਮਨੁੱਖਤਾ ਦੀ ਸੇਵਾ ਲਈ ਸਾਰੇ ਸਿਹਤ ਸਟਾਫ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਿਹਤ ਸਟਾਫ ਮੈਂਬਰ ਨੂੰ ਕਿਸੇ ਵੀ ਕਿਸਮ ਦੀ ਨੌਕਰੀ ਦੌਰਾਨ ਸਮੱਸਿਆ ਜਾਂ ਪ੍ਰੇਸ਼ਾਨੀ ਸਾਹਮਣੇ ਆਉਂਦੀ ਹੈ ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾ, ਸੁਪਰਡੈਂਟ ਪੁ ਰਸ਼ੋਤਮ ਦਾਸ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਅਤੇ ਹੋਰ ਅਧਿਕਾਰੀ ਕਰਮਚਾਰੀ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *