ਫੂਡ ਸੇਫਟੀ ਟੀਮ ਵਲੋਂ ਖਾਧ ਪਦਾਰਥਾਂ ਦੀ ਕੀਤੀ ਜਾਂਚ

Spread the love
ਬਰਨਾਲਾ, 7 ਜੁਲਾਈ ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਗੁਣਵੱਤਾ ਚੈੱਕ ਕਰਨ ਲਈ ਚੈਕਿੰਗ ਕੀਤੀ ਜਾ ਰਹੀ ਹੈ।
  ਇਸੇ ਲੜੀ ਤਹਿਤ ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫ਼ਟੀ ਟੀਮ ਵੱਲੋ ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸੈਂਪਲਿੰਗ ਕੀਤੀ ਗਈ। ਇਸ ਸਬੰਧੀ ਮੈਡਮ ਸੀਮਾ ਰਾਣੀ ਫੂਡ ਸੇਫ਼ਟੀ ਅਫ਼ਸਰ ਨੇ ਦੱਸਿਆ ਕਿ ਟੀਮ ਵਲੋਂ ਸ਼ਹਿਰ ਦੇ ਵੱਖ ਵੱਖ ਫੂਡ ਸਪਲੀਮੈਂਟ ਸਟੋਰਾਂ ਤੋਂ 3 ਫੂਡ ਸਪਲੀਮੈਂਟ ਦੇ ਸੈਂਪਲ ਲਏ ਗਏ।
          ਮੈਡਮ ਸੀਮਾ ਨੇ ਦੱਸਿਆ ਕਿ ਇਹ ਸੈਂਪਲਿੰਗ ਮਾਰਕਿਟ ਵਿੱਚ ਘਟੀਆ ਮਿਆਰ ਅਤੇ ਨਕਲੀ ਵਿਕਣ ਵਾਲੇ ਫੂਡ ਸਪਲੀਮੈਂਟਾਂ ਦੀ ਜਾਂਚ ਕਰਨ ਲਈ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਤੱਕ ਉੱਚ ਮਿਆਰ ਦੇ ਸਪਲੀਮੈਂਟ ਮੁਹੱਈਆ ਹੋ ਸਕਣ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਸਪਲੀਮੈਂਟ ਸਟੋਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 3 ਹੋਰ ਸੈਂਪਲ ਜਿਸ ਵਿੱਚ 1 ਘਿਓ ਅਤੇ 2 ਪਨੀਰ ਦੇ ਲਏ ਗਏ ਹਨ। ਸਾਰੇ ਸੈਂਪਲ ਸੀਲ ਕਰਨ ਉਪਰੰਤ ਫੂਡ ਐਨਾਲਿਸਟ ਪੰਜਾਬ ਖਰੜ ਲੈਬ ਵਿਖੇ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਦੀਆਂ ਨਤੀਜਾ ਰਿਪੋਰਟਾਂ ਆਉਣ ਉਪਰੰਤ ਫੂਡ ਸੇਫ਼ਟੀ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *