ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਅਡਵਾਇਜ਼ਰੀ ਜਾਰੀ

Spread the love

ਸ਼੍ਰੀ ਮੁਕਤਸਰ ਸਾਹਿਬ, 03 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸਬੰਧ ਵਿਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਬਰਸਾਤਾਂ ਦੋਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਲੋਕਾਂ ਨੂੰ ਮਲੇਰੀਆਂ ਅਤੇ ਡੇਂਗੂ ਤੋਂ ਬਚਾਉਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਬਰਸਾਤਾਂ ਦੋਰਾਨ ਹੋਣ ਵਾਲੀਆ ਹੋਰ ਬੀਮਾਰੀਆਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਅਬੋਹਰ ਰੋਡ ਦੀ ਗਲੀਆ, ਦਸ਼ਮੇਸ਼ ਨਗਰ ਦੀਆਂ ਗਲੀਆ, ਤੇਲੀਆ ਵਾਲੀ ਗਲੀ ਅਤੇ ਹੋਰ ਜਨਤਕ ਥਾਂਵਾਂ ਤੇ ਘਰ ਘਰ ਜਾ ਕੇ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਜਾਗਰੁਕ ਕੀਤਾ ਗਿਆ। ਹੜਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਅਮ੍ਰਿੰਤਪਾਲ ਸਿੰਘ, ਜਸਕਰਨ ਸਿੰਘ, ਹਰਮੇਲ ਸਿੰਘ, ਜਗਮੀਤ ਸਿੰਘ ਸ਼ਾਮਿਲ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *