ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਮੌਕੇ 3 ਰੋਜ਼ਾ ਸਮਾਗਮ ਸੰਪੰਨ

Spread the love
ਕਪੂਰਥਲਾ, 17 ਅਗਸਤ (ਕੌੜਾ)- ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 18 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ । ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਦੇ ਹਜੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਭਰ ਦੇ ਸੰਤ ਮਹਾਂਪੁਰਸ਼ ਤੇ ਹੋਰ ਸ਼ਖਸ਼ੀਅਤਾਂ ਜਿਨਾਂ ਵਿੱਚ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ ਵਾਲੇ ,ਸੰਤ ਬਾਬਾ ਜੈ ਸਿੰਘ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ, ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ  ਡੇਰਾ ਮਹਾਰਾਜ ਸਿੰਘ ਅੰਮ੍ਰਿਤਸਰ, ਸੰਤ ਬਾਬਾ ਗੁਰਦੇਵ ਸਿੰਘ ਗੱਗੋਬੂਹਾ ਵਾਲੇ , ਬਾਬਾ ਬਾਜ ਸਿੰਘ ਗੱਗੋਬੂਹਾ,ਬਾਬਾ ਹਰਦੀਪ ਸਿੰਘ ਸੋਨੀ ਬੂੜੇਵਾਲ ਡੇਰਾ ਬਾਬਾ ਨਿਰਮਲ ਦਾਸ,ਵਿਧਾਇਕ ਰਾਣਾ ਗੁਰਜੀਤ ਸਿੰਘ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਐਸਜੀਪੀਸੀ ਮੈਂਬਰ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸ਼ਖ਼ਸੀਅਤਾਂ ਸੰਗਤਾਂ ਦੇ ਸਨਮੁੱਖ ਹੋਈਆਂ। ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਗੁਰਿੰਦਰਪਾਲ ਸਿੰਘ ਬੈਂਕਾਂ, ਭਗਵੰਤ ਭਗਵਾਨ ਸਿੰਘ ਸੂਰਵਿੰਡ ਵਾਲੇ ਅਤੇ ਗਿਆਨੀ ਮਿਲਖਾ ਸਿੰਘ ਮੌਜੀ ਢਾਡੀ ਜਥਾ ਵੱਲੋਂ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ । ਮਹਾਨ ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਲਾਹਾ ਪ੍ਰਾਪਤ ਕੀਤਾ। ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸੰਤ ਮਹਾਂਪੁਰਸ਼ ,ਪ੍ਰਮੁੱਖ ਸ਼ਖਸੀਅਤਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਸਮੁੱਚੀਆਂ ਸੰਗਤਾਂ ਨੂੰ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ। ਤਿੰਨ ਰੋਜ਼ਾ ਸਮਾਗਮਾਂ ਸਮੇਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਾਹ ਪਕੌੜੇ, ਮਠਿਆਈਆਂ, ਮਾਲ ਪੂੜੇ, ਆਈਸਕ੍ਰੀਮ, ਫਰੂਟ ਤੇ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ। ਤਿੰਨ ਰੋਜ਼ਾ ਸਮਾਗਮਾਂ ਦੌਰਾਨ ਇਲਾਕੇ ਭਰ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਦਿਨ ਰਾਤ ਨਿਰੰਤਰ ਨਿਸ਼ਕਾਮ ਸੇਵਾ ਕਰਦਿਆਂ ਗੁਰੂ ਘਰ ਤੋਂ ਲਾਹਾ ਪ੍ਰਾਪਤ ਕੀਤਾ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *