ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਕੀਤੀ ਗਈ ਚੈਕਿੰਗ

Spread the love

ਸ੍ਰੀ ਮੁਕਤਸਰ ਸਾਹਿਬ, ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ ।ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਰੇਲਵੇ ਸਟੇਸ਼ਨ ,ਬੱਸ ਸਟੈਂਡ, ਝਾਮ ਰੋਡ,ਇੰਦਰਾ ਰੋਡ,ਸਬਜੀ ਮੰਡੀ ,ਸਿਵਲ ਹਸਪਤਾਲ, ਅਤੇ ਹੋਰ ਵੱਖ ਵੱਖ ਜਗਾਂ ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 05 ਬੱਚੇ ਭੀਖ ਮੰਗਦੇ ਪਾਏ ਗਏ ਅਤੇ ਇਹਨਾਂ ਬੱਚਿਆ ਨੂੰ ਬਾਲ ਭਲਾਈ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਗਿਆ ।ਸ੍ਰੀਮਤੀ ਗੁਰਪੁਨੀਤ ਕੌਰ ਮੈਂਬਰ ਬਾਲ ਭਲਾਈ ਕਮੇਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਇਹਨਾਂ ਬੱਚਿਆ ਦੇ ਮਾਤਾ ਪਿਤਾ ਨੂੰ ਸਮਝਾਇਆ ਗਿਆ ਕਿ ਬੱਚਿਆ ਤੋਂ ਬਾਲ ਭਿੱਖਿਆ ਕਰਵਾਉਣਾ ਜੁਰਮ ਹੈ । ਉਹਨਾਂ ਨੂੰ ਕਿਹਾ ਗਿਆ ਕਿ ਜੇਕਰ ਬੱਚੇ ਦੁਬਾਰਾ ਭੀਖ਼ ਮੰਗਦੇ ਪਾਏ ਗਏ ਤਾਂ ਆਪ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੁਕਾਨਦਾਰਾ ਅਤੇ ਆਮ ਜਨਤਾ ਨੂੰ ਸਮਝਾਇਆ ਗਿਆ ਕਿ ਓਹ ਛੋਟੇ ਬੱਚਿਆ ਨੂੰ ਭੀਖ ਨਾ ਦੇਣ ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ,ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਰਤਨਦੀਪ ਸੰਧੂ ਦੀ ਅਗਵਾਈ ਹੇਠ ਬੱਚਿਆ ਨੂੰ ਇਹ ਦੱਸਿਆ ਗਿਆ ਬੱਚਿਆ ਨੂੰ ਭੀਖ ਦੇਣ ਦੀ ਬਜਾਏ ਆਪਾ ਸਭ ਨੂੰ  ਉਹਨਾਂ ਨੂੰ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ । ਬਾਲ ਭਿੱਖਿਆ ਨੂੰ ਖ਼ਤਮ ਕਰਨ ਲਈ ਪਹਿਲਾਂ ਇਹਨਾਂ ਬੱਚਿਆ ਦੇ ਮਾਤਾ ਪਿਤਾ ਦੀ ਕਾਊਂਸਲਿੰਗ ਜ਼ਰੂਰੀ ਹੈ ਤਾਂ ਕਿ ਉਹ ਸਮਝ ਸਕਣ ਕਿ ਇਹਨਾਂ ਬੱਚਿਆ ਨੂੰ ਸਕੂਲ ਵਿੱਚ ਦਾਖ਼ਲ ਕਰਵਾ ਕੇ ਬੱਚਿਆ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕਦਾ ਹੈ ਅਤੇ ਇਹ ਬੱਚੇ ਪੜ੍ਹ ਲਿਖ ਕੇ ਉੱਚੇ ਅਹੁਦਿਆਂ ਤੇ ਪੁਹੰਚ ਸਕਦੇ ਹਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਦੇ ਹਨ। ਬਾਲ ਭਿੱਖਿਆ ਦੀ ਵਧਦੀ ਪ੍ਰਵਿਰਤੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ,ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਰਤਨਦੀਪ ਸੰਧੂ ਦੀ ਅਗਵਾਈ ਹੇਠ ਲੋੜਵੰਦ ਬੱਚਿਆ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ,ਪੰਜਾਬ ਵਲੋਂ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ 4000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ।ਇਸ ਸਕੀਮ ਦਾ ਲਾਭ 18 ਸਾਲ ਤੱਕ ਦੇ ਬੱਚਿਆ ਨੂੰ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬੱਚਿਆ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ। ਉਹਨਾਂ ਵਲੋਂ ਚਾਈਲਡ ਹੈਲਪ ਲਾਈਨ ਨੰ. 1098 ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀ ਕੇਵਲ ਕ੍ਰਿਸ਼ਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਲੋਟ , ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਗੁਰਪੁਨੀਤ ਕੌਰ ਮੈਂਬਰ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸੋਹਲਪ੍ਰੀਤ ਕੌਰ (IC) ਬਾਲ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਮਿਸ ਅਮਨਪ੍ਰੀਤ ਕੌਰ ਨੁਮਾਇੰਦਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ,  ਮਲੋਟ ਵਿਖੇ ਹਾਜ਼ਰ ਸਨ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *