ਬੀ.ਐੱਸ.ਐੱਫ. ਭਰਤੀ ਅਤੇ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ

Spread the love

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()-ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਡਰ ਸਕਿਉਰਟੀ ਫੋਰਸ (ਬੀ.ਐਸ.ਐੱਫ) ਵੱਲੋਂ 3588 ਪੋਸਟਾਂ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ। ਇਹਨਾਂ ਪੋਸਟਾ ਲਈ 25 ਜੁਲਾਈ 2025 ਤੋਂ 23 ਅਗਸਤ 2025 ਤੱਕ ਵੈੱਬਸਾਈਟ https://rectt.bsf.gov.in ’ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਯੁਵਕਾਂ ਲਈ ਬੀ.ਐਸ.ਐੱਫ. ਦੇ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਕਤ ਜ਼ਿਲਿ੍ਹਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ ਮਿਤੀ 01 ਅਗਸਤ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜਪੁਰ ਦੇ 17 ਅਗਸਤ ਤੋਂ 26 ਅਗਸਤ 2025 ਨੂੰ ਹੋ ਰਹੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਜਿਹੜੇ ਯੁਵਕ ਲਿਖਤੀ ਪੇਪਰ ਵਿੱਚ ਪਾਸ ਹੋ ਚੁੱਕੇ ਹਨ, ਉਹ ਕੈਂਪ ਆ ਕੇ ਆਰਮੀ ਅਗਨੀਵੀਰ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013 ਅਤੇ 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *