ਬ੍ਰਹਮਾਕੁਮਾਰੀ ਸੰਸਥਾਨ ਵੱਲੋਂ ਜੇਲ• ਅਤੇ ਬਿਰਧ ਆਸ਼ਰਮ ਵਿੱਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ

Spread the love

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ()- ਤਿਲਕ ਨਗਰ ਗਲੀ ਨੰਬਰ 5 ਵਿੱਚ ਸਥਿਤ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ ਬੁੱੜਾਗੁੱਜਰ ਸਥਿਤ ਜੇਲ• ਅਤੇ ਜਲਾਲਾਬਾਦ ਰੋਡ ‘ਤੇ ਸਥਿਤ ਬਿਰਧ ਆਸ਼ਰਮ ਵਿੱਚ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਸੰਸਥਾਨ ਵੱਲੋਂ ਬ੍ਰਹਮਾਕੁਮਾਰੀ ਸੰਤੋਸ਼ੀ ਦੀਦੀ, ਸਚਲ ਦੀਦੀ, ਸਿੰਮੀ ਦੀਦੀ ਨੇ ਭਰਾਵਾਂ ਨੂੰ ਰੱਖੜੀਆਂ ਬੰਨ•ੀਆਂ। ਉਨ•ਾਂ ਰੱਖੜੀ ਦੇ ਤਿਉਹਾਰ ਬਾਰੇ ਵੀ ਚਾਨਣਾ ਪਾਇਆ। ਜੇਲ• ਵਿੱਚ ਬ੍ਰਹਮਾ ਕੁਮਾਰੀ ਭੈਣਾਂ ਨੇ ਜੇਲ• ਸੁਪਰਡੈਂਟ ਨਵਜੀਤ ਸਿੰਘ, ਡਿਪਟੀ ਸੁਪਰਡੈਂਟ ਵਰਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ•ਾਂ ਸੰਸਥਾਨ ਵੱਲੋਂ ਲਿਆਂਦਾ ਗਿਆ ਪ੍ਰਸ਼ਾਦ ਵੀ ਵੰਡਿਆ। ਇਸ ਮੌਕੇ ਭੈਣ ਰੇਣੂ, ਨੇਹਾ, ਪ੍ਰਭਜੋਤ, ਭੂਸ਼ਨ ਭਾਈ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਤੇ ਹੋਰ ਵੀ ਹਾਜ਼ਰ ਸਨ। ਦੂਜੇ ਪਾਸੇ, ਬਿਰਧ ਆਸ਼ਰਮ ਵਿੱਚ ਬ੍ਰਹਮਾਕੁਮਾਰੀ ਭੈਣਾਂ ਨੇ ਪ੍ਰਧਾਨ ਸਰਬਜੀਤ ਸਿੰਘ ਦਰਦੀ, ਬੂਟਾ ਰਾਮ ਕਾਮਰਾ, ਕ੍ਰਿਸ਼ਨ ਲਾਲ, ਲੀਲਾਧਰ ਗੁਪਤਾ, ਐਡਵੋਕੇਟ ਸਵਰਨਜੀਤ, ਬਲਜੀਤ ਸਿੰਘ ਤੋਂ ਇਲਾਵਾ ਬ੍ਰਿਧ ਆਸ਼ਰਮ ਚ ਰਹਿ ਰਹੇ ਬਜ਼ੂਰਗਾਂ ਨੂੰ ਰੱਖੜੀਆਂ ਬੰਨਿਆਂ ਤੇ ਇਸ ਤਿਉਹਾਰ ਦੀ ਵਧਾਈ ਦਿੱਤੀ। ਉਨ•ਾਂ ਨੇ ਤਿਉਹਾਰ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *