ਬਜ਼ੁਰਗਾਂ ਅਤੇ ਬਿਮਾਰਾਂ ਦੀ ਘਰ ਵਿੱਚ ਦੇਖਭਾਲ ਕਰਨ ਸਬੰਧੀ ਹੋਮ ਕੇਅਰ ਕੋਰਸ 10 ਜੁਲਾਈ 2025 ਤੋਂ ਸ਼ੁਰੂ ਕੀਤਾ ਜਾਵੇਗਾ

Spread the love

ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ (ਮਨਪ੍ਰੀਤ ਸਿੰਘ ਮੋਨੂੰ)- ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅਤੇ ਸੰਯੁਕਤ ਪਰਿਵਾਰ ਪ੍ਰਣਾਲੀ ਦਾ ਖਤਮ ਹੋਣ ਕਾਰਨ ਅਤੇ ਨੌਜਵਾਨਾ ਵਿੱਚ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਕਾਰਨ ਘਰ ਵਿੱਚ ਇਕੱਲੇ ਬਜ਼ੁਰਗ ਅਤੇ ਬਿਮਾਰ ਮਰੀਜ਼ਾਂ ਦੀ ਦੇਖਭਾਲ ਨਾ ਹੋਣ ਕਾਰਨ। ਬਜ਼ੁਰਗ ਅਤੇ ਬਿਮਾਰ ਮਰੀਜ਼ਾਂ ਦੀ ਦੇਖਭਾਲ ਕਰਨ ਲਈ ਵੱਧਦੇ ਮੰਗ ਨੂੰ ਦੇਖਦੇ ਹੋਏ। ਬਜ਼ੁਰਗਾਂ ਔਰਤਾਂ ਦੇ ਬੱਚਿਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਇਲਾਕੇ ਦੀ ਨਾਮਵਰ ਸੰਸਥਾ ਮਾਨਵਤਾ ਫਾਊਂਡੇਸ਼ਨ ਵੱਲੋਂ ਛੇ ਮਹੀਨਿਆਂ ਦਾ ਹੋਮ ਕੇਅਰ ਕੋਰਸ ਸੰਤ ਸਹਾਰਾ ਇੰਸਟੀਟਿਊਟ ਆਫ ਨਰਸਿੰਗ ਫਿਰੋਜਪੁਰ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ ਸੋਸਵਾ ਮਦਰ ਐਨ.ਜੀ.ਓ ਚੰਡੀਗੜ੍ਹ ਵੱਲੋਂ ਸ਼ੁਰੂ ਕੀਤਾ ਜਾਣਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਡਾ.ਨਰੇਸ਼ ਪਰੂਥੀ ਜੀ ਨੇ ਦੱਸਿਆ ਇਹ ਕੋਰਸ ਕੇਵਲ ਲੜਕੀਆਂ ਲਈ ਹੈ।ਇਹ ਕੋਰਸ ਰੈਗੂਲਰ ਹੋਵੇਗਾ । ਇਸ ਕੋਰਸ ਦੀਆਂ ਕਲਾਸਾਂ 10 ਵਜੇ ਤੋਂ 2 ਵਜੇ ਤੱਕ ਹੋਣਗੀਆਂ ।ਕੋਰਸ ਦੀ ਫੀਸ 200/- ਮਹੀਨਾ ਅਤੇ 1200/- ਪੂਰੇ ਕੋਰਸ ਦੀ ਫੀਸ ਹੋਵੇਗੀ। ਇਹਨਾਂ ਛੇ ਮਹੀਨਿਆਂ ਦੌਰਾਨ ਤਿੰਨ ਮਹੀਨੇ ਸਿਵਲ ਹਸਪਤਾਲ ਵਿੱਚ ਮੁਫਤ ਟ੍ਰੇਨਿੰਗ ਕਰਵਾਈ ਜਾਵੇਗੀ। ਕੋਰਸ ਪੂਰਾ ਹੋਣ ਉਪਰੰਤ ਸਿੱਖਿਆਰਥੀਆਂ ਦਾ ਇਮਤਿਹਾਨ ਵੀ ਲਿਆ ਜਾਵੇਗਾ ਅਤੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਸੰਸਥਾ ਵੱਲੋਂ ਹੁਣ ਤੱਕ 175 ਤੋਂ ਜਿਆਦਾ ਸਿਖਿਆਰਥੀਆਂ ਨੂੰ ਟ੍ਰੇਨਿੰਗ ਦੇ ਕੇ ਆਤਮ ਨਿਰਭਰ ਬਣਾਇਆ ਜਾ ਚੁੱਕਿਆ ਹੈ ਅਤੇ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀ ਦੱਸ ਤੋ ਪੰਦਰਾ ਹਜਾਰ ਮਹੀਨਾ ਕਮਾ ਰਹੇ ਹਨ।ਇਸ ਕੋਰਸ ਵਿੱਚ ਦਾਖਲਾ ਲੈਣ ਲਈ ਨੰਬਰਾਂ-84276-79015 ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *