ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ – ਆਨਲਾਈਨ ਰਜਿਸਟਰੇਸ਼ਨ ਸ਼ੁਰੂ

Spread the love
 ਅੰਮ੍ਰਿਤਸਰ 27 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 13 ਫਰਵਰੀ 2026 ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *