ਭਾਸ਼ਾ ਵਿਭਾਗ ਦੇ ਰਸਾਲੇ ‘ਪੰਜਾਬੀ ਦੁਨੀਆ’ ਦੇ ਵਿਸ਼ੇਸ਼ ਅੰਕ ਲਈ ਲੇਖਕ 15 ਜੁਲਾਈ ਤੱਕ ਭੇਜ ਸਕਦੇ ਹਨ ਮੌਲਿਕ ਅਤੇ ਅਪ੍ਰਕਾਸ਼ਿਤ ਖੋਜ ਪੱਤਰ

Spread the love

ਸ੍ਰੀ ਮੁਕਤਸਰ ਸਾਹਿਬ, 11 ਜੂਨ ()- ਭਾਸ਼ਾ ਵਿਭਾਗ, ਸ੍ਰੀ ਮੁਕਤਸਰ ਸਾਹਿਬ ਦੇ ਖੋਜ ਅਫ਼ਸਰ ਬਲਜਿੰਦਰ ਸਿੰਘ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗੀ ਰਸਾਲੇ ’ਪੰਜਾਬੀ ਦੁਨੀਆ’ ਦਾ ਡਾ. ਜਗਤਾਰ ਨੂੰ ਸਮਰਪਿਤ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਅੰਕ ਲਈ ਲੇਖਕ ਆਪਣਾ ਮੌਲਿਕ ਅਤੇ ਅਪ੍ਰਕਾਸ਼ਿਤ ਖੋਜ ਪੱਤਰ 15 ਜੁਲਾਈ 2025 ਤੱਕ ਭੇਜ ਸਕਦੇ ਹਨ। ਸੰਪਦਕੀ ਬੋਰਡ ਦੇ ਨਿਰਣੇ ਅਨੁਸਾਰ ਰਚਨਾਵਾਂ ਨੂੰ ਰਸਾਲੇ ’ਚ ਬਣਦਾ ਸਥਾਨ ਦਿੱਤਾ ਜਾਵੇਗਾ। ਰਚਨਾ ਦੇ ਨਾਲ ਰਚਨਾ ਦੇ ਮੌਲਿਕ ਅਤੇ ਅਪ੍ਰਕਾਸ਼ਿਤ ਹੋਣ ਦਾ ਤਸਦੀਕ ਕਰਨ ਦੇ ਨਾਲ-ਨਾਲ ਲੇਖਕ ਦਾ ਨਾਮ, ਪੂਰਾ ਪਤਾ ਅਤੇ ਮੋਬਾਇਲ ਨੰਬਰ ਵੀ ਜ਼ਰੂਰ ਭੇਜਿਆ ਜਾਵੇ। ਰਚਨਵਾਂ 15 ਜੁਲਾਈ 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 50, ਦੂਜੀ ਮੰਜ਼ਿਲ, ਸ੍ਰੀ ਮੁਕਤਸਰ ਸਾਹਿਬ ਜਾਂ ਦਫ਼ਤਰ ਦੀ ਈਮੇਲ dlosrimuktsarsahib10gmail.com ’ਤੇ ਭੇਜੀਆਂ ਜਾਣ। ਵਧੇਰੇ ਜਾਣਕਾਰੀ ਲਈ ਬਲਜਿੰਦਰ ਸਿੰਘ, ਖੋਜ ਅਫ਼ਸਰ, ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਮੋਬਾਈਲ ਨੰਬਰ 94630-24575 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *