ਭੀਖੀ ਮੰਡੀ ਵਿਖੇ ਚੇਅਰਮੈਨ ਵਰਿੰਦਰ ਸੋਨੀ ਨੇ ਕਣਕ ਦੀ ਬੋਲੀ ਕਰਵਾਈ ਸ਼ੁਰੂ

Spread the love
ਭੀਖੀ /16 ਅਪ੍ਰੈਲ ( ਕਮਲ ਜਿੰਦਲ)ਪਿਛਲੇ ਦੋ ਦਿਨਾਂ ਤੋਂ ਖਰਾਬ ਮੌਸਮ ਕਾਰਨ ਕਿਸਾਨਾਂ ਨੇ ਕਣਕ ਦੀ ਵਾਢੀ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਭੀਖੀ ਮੰਡੀ ਕਮੇਟੀ ਅਧੀਨ ਆਉਂਦੇ ਸਾਰੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਵਧ ਗਈ ਹੈ। 1005 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ।ਭੀਖੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਵਰਿੰਦਰ ਸੋਨੀ ਨੇ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਅਤੇ ਅਸੀਂ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਤਿਆਰ ਹੈ। ਬੋਲੀ ਸ਼ੁਰੂ ਕਰਨ ਮੌਕੇ ਮੰਡੀ ਸੁਪਰਵਾਈਜ਼ਰ ਕਰਨੈਲ ਸਿੰਘ, ਜਗਤਾਰ ਸਿੰਘ ਸੋਹੀ, ਪ੍ਰਿੰਸ ਕੁਮਾਰ, ਵਿਕਰਮਜੀਤ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਇੰਸਪੈਕਟਰ ਜਸਪ੍ਰੀਤ ਸਿੰਘ ਖੈਲਾ, ਮੋਹਿਤ ਜਿੰਦਲ, ਮੰਗਤ ਰਾਏ, ਸੁਖਦੇਵ ਸ਼ਰਮਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਸੁਰੇਸ਼ ਕੁਮਾਰ ਸਮਾਓ, ਗੁਰਇਕਬਾਲ ਸਿੰਘ ਬਾਲੀ, ਰਾਜਪਾਲ ਸਿੰਘਲ ਸਿੰਘ, ਮੱਖਣ ਸਿੰਘ ਮੈਂਬਰ, ਮਖੌਲੀ ਟੀ.ਸੀ. ਆਦਿ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *