ਵਿਸ਼ਵ ਹਾਇਪਰਟੈਂਸ਼ਨ ਜਾਗਰੂਕਤਾ ਮਹੀਨੇ ਮੌਕੇ ਕੀਤਾ ਪੋਸਟਰ ਰਿਲੀਜ਼

Spread the love

ਸ਼੍ਰੀ ਮੁਕਤਸਰ ਸਾਹਿਬ, 27 ਮਈ ()- ਪੰਜਾਬ ਸਰਕਾਰ ਅਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ ਚੰਦਰ ਸੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਰੌਬਿਨ ਦੀ ਅਗਵਾਈ ਹੇਠ ਵਿਸ਼ਵ ਹਾਇਪਰਟੈਂਸ਼ਨ ਦਿਵਸ ਜਾਗਰੂਕਤਾ ਮਹੀਨਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੁਹਿੰਮ ਸਬੰਧੀ ਸੀ ਐਚ ਸੀ ਦੋਦਾ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਬਲਾਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲਗਾਇਆ ਜਾਵੇਗਾ ਅਤੇ ਹੋਰ ਪਬਲਿਕ ਥਾਵਾਂ ’ਤੇ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਹਾਇਪਰਟੈਂਸ਼ਨ ਦੀ ਬੀਮਾਰੀ ਇਸ ਦੇ ਮੁੱਢਲੇ ਲੱਛਣਾਂ ਅਤੇ ਲੋੜੀਂਦੀ ਜਾਣਕਾਰੀ ਬਾਰੇ ਸੂਚਿਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ ਰੌਬਿਨ ਨੇ ਦੱਸਿਆ ਕੇ ਵਿਸ਼ਵ ਹਾਇਪਰਟੈਂਸ਼ਨ ਦਿਵਸ ਹਰ ਸਾਲ 17 ਮਈ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਉੱਚ ਰਕਤਚਾਪ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ। ਹਾਇਪਰਟੈਂਸ਼ਨ ਇੱਕ ਐਸੀ ਸਥਿਤੀ ਹੈ ਜੋ ਆਮ ਤੌਰ ’ਤੇ ਕਿਸੇ ਲੱਛਣ ਦੇ ਬਿਨਾਂ ਹੀ ਅੰਦਰੂਨੀ ਤੌਰ ’ਤੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਦਿਨ ਦੀ ਭੂਮਿਕਾ ਜੀਵਨ ਰੂਟੀਨ ਵਿੱਚ ਸਿਹਤਮੰਦ ਆਦਤਾਂ ਨੂੰ ਸ਼ਾਮਿਲ ਕਰਨ ਵੱਲ ਧਿਆਨ ਕੇਂਦਰਤ ਕਰਨਾ ਹੈ। ਇਸੇ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 17 ਮਈ ਤੋਂ 17 ਜੂਨ ਤੱਕ ਵਿਸ਼ੇਸ਼ ਹਾਇਪਰਟੈਂਸ਼ਨ ਮਹੀਨਾ ਵਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਹਾਈਪਰਟੈਂਸ਼ਨ ਤੋਂ ਪੀੜਤ ਵਿਅਕਤੀ ਦਵਾਈ ਦੇ ਨਾਲ ਨਾਲ ਪੋਸ਼ਟਿਕ ਖੁਰਾਕ, ਸਵੇਰ ਦੀ ਸੈਰ ਅਤੇ ਯੋਗਾ ਕਰਨਾ ਵੀ ਯਕੀਨੀ ਬਣਾਉਣ। ਆਸ਼ਾ ਵਰਕਰ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਕਿਹਾ ਗਿਆ ਹੈ ਕਿ ਸਬੰਧਿਤ ਖੇਤਰ ਵਿਚ ਹਾਈਪਰਟੈਂਸ਼ਨ ਦੇ ਮਰੀਜ਼ਾਂ ਦੀ ਰਜਿਸਟਰੇਸ਼ਨ ਕਰਵਾਉਣ ਉਪਰੰਤ ਸਮੇਂ ਸਮੇਂ ਉਤੇ ਫਾਲੋ-ਅੱਪ ਵੀ ਯਕੀਨੀ ਬਣਾਉਣ ਤਾਂ ਜੋ ਇਸ ਬੀਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਲਈ ਆਪਣਾ ਚੰਗਾ ਖਾਣ ਪੀਣ ਰੱਖੇ ,ਰੋਜਾਨਾ ਕਸਰਤ ਕਰੋ । ਜੇਕਰ ਕਿਸੇ ਕੋਈ ਵਿਅਕਤੀ ਨੂੰ ਹਾਇਪਰਟੈਂਸ਼ਨ ਦੇ ਲੱਛਣ ਲੱਗਦੇ ਹਨ ਤਾਂ ਉਹ ਆਸ਼ਾ ਵਰਕਰ ਜਾਂ ਨਜਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਗੁਰਪ੍ਰੀਤ ਕੌਰ ਸਟਾਫ ਨਰਸ, ਕਾਤਾ ਰਾਣੀ ਮ ਪ ਹ ਵ ਫੀਮੇਲ, ਸੁਖਪਾਲ ਸਿੰਘ ਐਸ ਟੀ ਐਸ ਹਾਜਰ ਸਨ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *