ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਕਿਸਾਨ ਮੇਲਾ 08 ਅਪ੍ਰੈਲ ਨੂੰ – ਡਾ.ਕੁਲਵੰਤ ਸਿੰਘ

Spread the love

ਫਰੀਦਕੋਟ, 04 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋ ਜਿਲ੍ਹਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲਾ 08 ਅਪ੍ਰੈਲ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲਗਾਇਆ ਜਾਵੇਗਾ। ਇਹ ਮੇਲਾ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮਾ, ਮੱਕੀ, ਝੋਨਾ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲਾ 08 ਅਪ੍ਰੈਲ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਤੇ ਸ. ਅਮੋਲਕ ਸਿੰਘ ਵਿਧਾਇਕ ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਕਰਨਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੇਲੇ ਦਾ ਮੁੱਖ ਉਦੇਸ਼ “ਨਰਮਾ ਤੇ ਮੱਕੀ ਦੀ ਖੇਤੀ ਅਪਣਾਓ, ਝੋਨੇ ਦੀ ਖੇਤੀ ਤੋਂ ਛੁਟਕਾਰਾ ਪਾਓ” ਹੋਵੇਗਾ।  ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ, ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਤਜਰਬੇ ਸਾਂਝੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੀ.ਐਮ. ਸਕੀਮ ਤਹਿਤ ਕਿਸਾਨਾਂ ਦੀ ਈ.ਕੇ.ਵਾਈ.ਸੀ. ਆਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਨ ਲਈ ਵਿਸ਼ੇਸ਼ ਤੌਰ ਤੇ ਸਟਾਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦੋਰਾਨ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਤਕਾਰਤਾ ਵਿਭਾਗ, ਬੈਂਕ ਨਿੱਜੀ ਅਦਾਰੇ ਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *