ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਵਿੱਢੀਆਂ ਤਿਆਰੀਆਂ

Spread the love

ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਦੇ ਫੈਸਲੇ ਅਨੁਸਾਰ 16 ਜੂਨ ਦੇ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਲਈ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਤਿਆਰੀਆਂ ਵਿੱਢ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਮਿੱਡ ਡੇ ਮੀਲ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਪਹਿਲ ਦੇ ਅਧਾਰ ’ਤੇ ਸਕੂਲਾਂ ’ਚ ਬੱਚਿਆਂ ਲਈ ਦੁਪਹਿਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇਅ ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਕੇ ਤਿੰਨ ਹਜ਼ਾਰ ਰੁਪਏ ਤੋਂ ਛੇ ਹਜ਼ਾਰ ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਅਖੌਤੀ ਇਨਕਲਾਬੀ ਸਰਕਾਰ ਨੇ ਵਰਕਰਾਂ ਦੇ ਮਾਣ ਭੱਤੇ ’ਚ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਵਾਧਾ ਨਹੀਂ ਕੀਤਾ। ਸਗੋਂ ਇਸਦੇ ਉਲਟ ਮਿੱਡ ਡੇ ਮੀਲ ਵਰਕਰਾਂ ਦੇ ਕੰਮ ਨੂੰ ਵਧਾਉਣ ਲਈ ਨਵੇਂ ਨਵੇਂ ਪ੍ਰਕਾਰ ਦੇ ਭੋਜਨ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮਹਿੰਗਾਈ ਦੇ ਦਿਨੋਂ ਦਿਨ ਵਧਣ ਦੇ ਬਾਵਜੂਦ ਮਿੱਡ ਡੇ ਮੀਲ ਵਰਕਰਾਂ ਨੂੰ ਸਿਰਫ਼ ਤਿੰਨ ਹਜ਼ਾਰ ਰੁਪਏ ਨਾਲ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਮਜਬੂਰ ਕਰਨਾ ਸਰਕਾਰਾਂ ਦੀਆਂ ਹੀ ਗਲਤ ਨੀਤੀਆਂ ਦਾ ਸਬੂਤ ਹੈ। ਉਨ੍ਹਾਂ ਮੰਗ ਕੀਤੀ ਕਿ ਮਿੱਡ ਡੇ ਮੀਲ ਵਰਕਰਾਂ ਉੱਤੇ ਘੱਟੋ ਘੱਟ ਤਨਖਾਹ ਲਾਗੂ ਕਰਦਿਆਂ ਸਿੱਖਿਆ ਵਿਭਾਗ ਦੇ ਰੈਗੂਲਰ ਮੁਲਾਜ਼ਮ ਮੰਨਿਆ ਜਾਵੇ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਵਰਕਰਾਂ ’ਚ ਪੰਜਾਬ ਸਰਕਾਰ ਦੇ ਵਰਕਰਾਂ ਪ੍ਰਤੀ ਅਣਗਹਿਲੀ ਵਾਲੇ ਵਤੀਰੇ ਵਿਰੁੱਧ ਭਾਰੀ ਰੋਸ ਹੈ ਜਿਸਦਾ ਪ੍ਰਗਟਾਵਾ ਸਾਂਝੇ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਉਲੀਕੇ ਸੂਬਾ ਪੱਧਰੀ ਐਕਸ਼ਨ ’ਚ ਨਜ਼ਰ ਆਵੇਗਾ। ਇਸ ਮੌਕੇ ਗੀਤਾ ਰਾਣੀ, ਕਰਮਪਾਲ ਕੌਰ, ਸੋਨੀ ਕੌਰ, ਰਾਣੀ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਹਰਪਾਲ ਕੌਰ, ਕਮਲੇਸ਼ ਰਾਣੀ, ਸਤੀਸ਼ ਰਾਣੀ, ਰਜਨੀ ਬਾਲਾ, ਲਕਸ਼ਮੀ ਅਤੇ ਰਾਜਾ ਸਿੰਘ ਹਾਜ਼ਰ ਸਨ।

  • Related Posts

    ਸਾਲ 2004 ਵਿੱਚ ਕੈਪਟਨ ਸਰਕਾਰ ਨੇ ਵਾਟਰ ਵਰਕਸ ਵਾਲਾ ਮਰਿਆ ਸੱਪ ਪਾਇਆ ਸੀ ਪੰਚਾਇਤਾਂ ਦੇ ਗਲ  ਅੱਜ 70 ਪ੍ਰਤਿਸ਼ਤ ਤੋਂ ਵੱਧ ਲੋਕ ਨਹੀਂ ਭਰਦੇ ਨਹਿਰੀ ਪਾਣੀ ਦਾ ਬਿੱਲ 

    Spread the love

    Spread the loveਬਠਿੰਡਾ 8 ਜੁਲਾਈ(ਸੁਰਿੰਦਰਪਾਲ ਸਿੰਘ): ਕਾਂਗਰਸ ਦੀ ਕੈਪਟਨ ਸਰਕਾਰ ਨੇ 13 ਜਨਵਰੀ 2004 ਨੂੰ “ਪਿੰਡਾਂ ਦੇ ਸਿੰਗਲ ਵਲੇਜ ਵਰਕਸ ਵਾਟਰ ਵਰਕਸ ਸਕੀਮ”  ਦੇ ਤਹਿਤ ਵਾਟਰ ਵਰਕਸਾਂ ਦਾ ਪ੍ਰਬੰਧ ਪੰਚਾਇਤਾਂ…

    ਗੁਰਮੀਤ ਸਿੰਘ ਟੀਨਾ ਬਣੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ, ਹਰਜੋਤ ਸਿੰਘ ਬੈਂਸ ਨੇ ਕੀਤੇ ਵੱਡੇ ਵਿਕਾਸੀ ਐਲਾਨ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ, 8 ਜੁਲਾਈ (ਮਨਦੀਪ) ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਅੱਜ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਈ।…

    Leave a Reply

    Your email address will not be published. Required fields are marked *