ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਲਈ 24 ਘੰਟੇ ਗੜੀ ਪੁੱਲ ਤੇ ਲੰਗਰ ਦੀ ਸੇਵਾ

Spread the love
ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ) – ਸਾਵਣ ਦੇ ਪਵਿੱਤਰ ਮਹੀਨੇ ਦੇ ਸ਼ੁਭ ਦਿਹਾੜਿਆਂ ‘ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਸਰਹੰਦ ਨਹਿਰ ਦੇ ਕਿਨਾਰੇ ਗੜ੍ਹੀ ਪੁਲ ਵਿਖੇ 24ਵਾਂ ਸਲਾਨਾ ਲੰਗਰ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਲੰਗਰ ਅਗਲੇ 24 ਘੰਟੇ ਲਗਾਤਾਰ ਚੱਲੇਗਾ।ਲੰਗਰ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਕੀਤਾ ਗਿਆ। ਉਨ੍ਹਾਂ ਸਭ ਤੋਂ ਪਹਿਲਾਂ ਕੰਜਕਾਂ ਦਾ ਪੂਜਨ ਕੀਤਾ ਅਤੇ ਉਪਰੰਤ ਮਾਤਾ ਨੈਣਾ ਦੇਵੀ ਦੀ ਅਰਦਾਸ ਕਰਕੇ ਲੰਗਰ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਸਾਵਣ ਚਾਲਾ ਮਾਤਾ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਕਾਬਿਲ-ਏ-ਤਾਰੀਫ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਦੇ ਦਰਸ਼ਨਾਂ ਲਈ ਜਾਂਦੇ ਹਨ, ਜਿਨ੍ਹਾਂ ਲਈ ਇਹ ਲੰਗਰ ਇੱਕ ਵੱਡੀ ਸਹੂਲਤ ਬਣਦਾ ਹੈ।ਲੰਗਰ ਕਮੇਟੀ ਵੱਲੋਂ ਪ੍ਰਧਾਨ ਕੁੰਦਰਾ ਸਮੇਤ ਹੋਰ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਪਿੰਡ ਗੜ੍ਹੀ ਤਰਖਾਣਾ, ਮਾਛੀਵਾੜਾ ਸਾਹਿਬ ਅਤੇ ਸਮਰਾਲਾ ਦੀ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ 23 ਅਗਸਤ ਤੱਕ ਨਿਰੰਤਰ ਜਾਰੀ ਰਹੇਗੀ। ਲੰਗਰ ਵਿੱਚ ਸੇਵਾ ਨਿਭਾਉਣ ਲਈ ਪ੍ਰਬੰਧਕ ਕਮੇਟੀ ਤੋਂ ਇਲਾਵਾ ਮਾਛੀਵਾੜਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕ ਵੀ ਰੋਜ਼ਾਨਾ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।ਸ਼ਰਧਾਲੂਆਂ ਦੀ ਸਹੂਲਤ ਲਈ ਪਿੰਡ ਗੜ੍ਹੀ ਤਰਖਾਣਾ ਦੇ ਮੰਦਰ ਵਿੱਚ ਰਾਤ ਗੁਜ਼ਾਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਪੰਡਿਤ ਅਨੁਜ ਸ਼ਰਮਾ ਅਤੇ ਸੋਨੂੰ ਮਹਿੰਦਰੂ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *