ਮਾਤਾ ਭਾਗ ਕੌਰ ਸੇਵਾ ਸੋਸਾਇਟੀ ਨੇ ਪਿੰਡ ਕੋਟਲੀ ਅਬਲੂ ਵਿਖੇ ਦੂਜਾ ਸਿਲਾਈ ਕਢਾਈ ਸੈਂਟਰ ਖੋਲਿਆ

Spread the love

ਦੋਦਾ , 27 ਮਾਰਚ ( ਮਨਪ੍ਰੀਤ ਮੋਨੂੰ )- ਮਾਤਾ ਭਾਗ ਕੌਰ ਸੇਵਾ ਸੋਸਾਇਟੀ ਵੱਲੋਂ ਅੱਜ ਪਿੰਡ ਕੋਟਲੀ ਅਬਲੂ ਵਿਖੇ ਦੂਜਾ ਸਿਲਾਈ ਕਢਾਈ ਸੈਂਟਰ ਖੋਲਿਆ ਗਿਆ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ । ਸਿਲਾਈ ਕਢਾਈ ਸੈਂਟਰ ਦਾ ਉਦਘਾਟਨ ਸੋਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਕੀਤਾ । ਇਸ ਮੌਕੇ ਬੋਲਦਿਆਂ ਉਹਨਾਂ ਆਖਿਆ ਕਿ ਸੋਸਾਇਟੀ ਵੱਲੋਂ ਇਹ ਸੱਤਵਾਂ ਸੈਂਟਰ ਖੋਲਿਆ ਗਿਆ ਹੈ । ਉਹਨਾਂ ਕਿਹਾ ਕਿ

ਔਰਤਾਂ ਨੂੰ ਆਪਣੇ ਪੈਰਾਂ ਤੇ ਆਪ ਖੜ੍ਹੇ ਹੋਣਾ ਚਾਹੀਦਾ ਹੈ ਤੇ ਰੁਜ਼ਗਾਰ ਦੇ ਵਸੀਲੇ ਪ੍ਰਾਪਤ ਕਰਨੇ ਚਾਹੀਦੇ ਹਨ ਤਾਂ ਕਿ ਉਹ ਆਪਣੇ ਘਰਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਪਰਿਵਾਰ ਨੂੰ ਸਹਿਯੋਗ ਦੇ ਸਕਣ । ਉਹਨਾਂ ਕਿਹਾ ਕਿ ਸੋਸਾਇਟੀ ਵੱਲੋਂ ਪਿੰਡ ਪੱਧਰ ਤੱਕ ਸਿਲਾਈ ਕਢਾਈ ਸੈਂਟਰ ਖੋਲ੍ਹੇ ਜਾ ਰਹੇ ਹਨ । ਇਸ ਮੌਕੇ ਟੀਚਰ ਸੁਖਪ੍ਰੀਤ ਕੌਰ , ਗੁਰਪ੍ਰੀਤ ਕੌਰ ਗੋਨਿਆਣਾ ਕਲਾਂ ,

ਗੁਰਪ੍ਰੀਤ ਕੌਰ ਸੁਖਾਨੰਦ ਅਤੇ ਕਿਰਨਦੀਪ ਕੌਰ ਆਦਿ ਮੌਜੂਦ ਸਨ ।

ਫੋਟੋ ਕੈਪਸ਼ਨ- ਪਿੰਡ ਕੋਟਲੀ ਅਬਲੂ ਵਿਖੇ ਖੋਲੇ ਗਏ ਦੂਜੇ ਸਿਲਾਈ ਕਢਾਈ ਸੈਂਟਰ ਦੌਰਾਨ ਮਾਤਾ ਭਾਗ ਕੌਰ ਸੇਵਾ ਸੋਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਉਦਘਾਟਨ ਕਰਦੇ ਹੋਏ ਤੇ ਸਬੋਧਨ ਕਰਦੇ ਹੋਏ ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *