ਮਾਤਾ ਸ਼ੀਤਲਾ ਜੀ ਦੇ ਮੰਦਰ ਨੂੰ ਸੋਨੇ ਦੇ ਬਣਾਉਣ ਦੇ ਸਬੰਧ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

Spread the love

ਕਪੂਰਥਲਾ , 15 ਅਪ੍ਰੈਲ (  ਕੌੜਾ  ) – ਧਾਰਮਿਕ ਸਮਾਗਮ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ।ਇਸ ਲਈ ਸਮੇਂ-ਸਮੇਂ ਤੇ ਧਾਰਮਿਕ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ। ਇਸ ਨਾਲ ਆਪਸੀ ਸਮਝ ਮਜ਼ਬੂਤ ਹੁੰਦੀ ਹੈ।ਇਹ ਗੱਲ ਮਾਤਾ ਸ਼ੀਤਲਾ ਜੀ ਦੇ ਪਵਿੱਤਰ ਜਯੋਤੀ ਸਰੂਪ ਦੇ ਸ਼ਹਿਰ ਵਿੱਚ ਆਗਮਨ ਪੁਰਬ ਦੇ 25 ਸਾਲ ਪੂਰੇ ਹੋਣ ਮੌਕੇ ਸ਼ੀਤਲਾ ਮਾਤਾ ਮੰਦਰ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਸ਼ੀਤਲਾ ਜੀ ਦੇ ਮੰਦਰ ਨੂੰ ਸੋਨੇ ਦੇ ਬਣਾਉਣ ਦੇ ਸਬੰਧ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਕਹੀ।ਉਨ੍ਹਾਂ ਇਸ ਸਮਾਗਮ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।ਖੋਜੇਵਾਲ ਨੇ ਸ਼ੀਤਲਾ ਮਾਤਾ ਮੰਦਰ ਕਮੇਟੀ ਵੱਲੋਂ ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਏਕਤਾ,ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਿਕ ਤਕਨੀਕਾਂ ਨੂੰ ਅਪਣਾਉਣ ਵਿੱਚ ਸਹਾਈ ਹੁੰਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ਅਨੇਕਤਾ ਵਿੱਚ ਏਕਤਾ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਗੌਰਵਮਈ ਵਿਰਾਸਤ ਦਾ ਪ੍ਰਤੀਕ ਹੈ।ਖੋਜੇਵਾਲ ਨੇ ਲੋਕਾਂ ਨੂੰ ਜਾਤ, ਰੰਗ,ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਲੋਕਾਂ ਵਿੱਚ ਪਿਆਰ,ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਦਾ ਸੱਦਾ ਦਿੱਤਾ।ਇਸ ਮੌਕੇ ਉਮੇਸ਼ ਸ਼ਾਰਦਾ, ਐਡਵੋਕੇਟ ਪਿਊਸ਼ ਮਨਚੰਦਾ,ਪਵਨ ਧੀਰ,ਰਾਜੇਸ਼ ਪਾਸੀ, ਸੰਨੀ ਬੈਂਸ,ਕਮਲ ਪ੍ਰਭਾਕਰ,ਸੰਦੀਪ ਪੰਡਿਤ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *