ਚੇਅਰਮੈਨ ਢਿੱਲਵਾਂ ਨੇ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 3 ਲੱਖ ਰੁਪਏ ਦੇ ਚੈੱਕ ਵੰਡੇ

Spread the love
ਕੋਟਕਪੂਰਾ, 5 ਮਈ (ਟਿੰਕੂ ਕੁਮਾਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਰੀਦਕੋਟ ਨੂੰ 2 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਬਲਾਕ ਕੋਟਕਪੂਰਾ ਨੂੰ 1 ਲੱਖ ਰੁਪਏ ਦੇ ਚੈਕ ਸਕੂਲਾਂ ਦੇ ਵਿਕਾਸ ਕਾਰਜ ਲਈ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਇਹ ਵਿਕਾਸ ਅਤੇ ਸਿੱਖਿਆ ਸੁਧਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਬਹੁਤ ਜਰੂਰੀ ਅਤੇ ਮੁਢਲੀ ਜਰੂਰਤ ਹੁੰਦੀ ਹੈ ਅਤੇ ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨੂੰ ਪੂਰਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਕੂਲਾਂ ਨੂੰ ਅਪਡੇਟ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀਆਂ ਵਿੱਦਿਅਕ ਸਹੂਲਤਾਂ ਮਿਲਣ ਲੱਗੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਿੱਖਿਆ ਤੇ ਸਰਕਾਰੀ ਸਕੂਲਾਂ ਦੇ ਮਿਆਰ ਉੱਪਰ ਚੁੱਕਣ ਲਈ ਹੋਰ ਵੀ ਰਾਸ਼ੀ ਜਾਰੀ ਕੀਤੀ ਜਾਵੇਗੀ, ਤਾਂ ਜ਼ੋ ਸਾਡੇ ਬੱਚੇ ਚੰਗੀ ਵਿੱਦਿਆ ਹਾਸਲ ਕਰਕੇ ਆਪਣੇ ਖਿੱਤੇ ਤੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਸਕੂਲ ਫਰੀਦਕੋਟ, ਸਕੂਲ ਦਾ ਸਮੂਹ ਸਟਾਫ, ਪਿੰਡ ਦੇ ਸਰਪੰਚ ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *