ਮਿਡਲ ਪ੍ਰੀਖ਼ਿਆ ‘ਚ ਛਾਏ ਦਸਮੇਸ਼ ਸਕੂਲ ਬਿਲਾਸਪੁਰ ਦੇ ਵਿਦਿਆਰਥੀ

Spread the love

ਹਾਲ ਸਿੰਘ ਵਾਲਾ, 6 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜੇ ਅਨੁਸਾਰ ਸਿੱਖਿਆ ਖ਼ੇਤਰ ‘ਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੀ ਇਲਾਕੇ ਦੀ ਪੁਰਾਣੀ ਤੇ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਮਿਡਲ ਪ੍ਰੀਖ਼ਿਆ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਅਤੇ ਸਾਰੇ ਵਿਦਿਆਰਥੀ ਬਹੁਤ ਹੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜੇ ਅਨੁਸਾਰ ਏਕਮਜੀਤ ਸਿੰਘ 89 ਪ੍ਰਤੀਸ਼ਤ ਅੰਕ ਲੈ ਕੇ ਅੱਵਲ ਰਿਹਾ। ਹਰਜੀਤ ਸਿੰਘ 87 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਅਤੇ ਹਰਮਨਪ੍ਰੀਤ ਕੌਰ 86 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ ਤੇ ਰਹੀ। ਪ੍ਰਿੰਸੀਪਲ ਢਿੱਲੋਂ ਅਤੇ ਸਟਾਫ਼ ਨੇ ਇਨ੍ਹਾਂ ਮੋਹਰੀ ਰਹੇ ਹੋਣਹਾਰ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਇਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ਼ ਵਿੱਚ ਹੋਰ ਮਿਹਨਤ ਕਰਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੋਹਰੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਸਕੂਲ ਦੇ ਦੂਜੇ ਬੱਚਿਆਂ ਨੂੰ ਇਨ੍ਹਾਂ ਬੱਚਿਆਂ ਤੋਂ ਪ੍ਰੇਰਣਾ ਲੈ ਕੇ ਅੱਗੇ ਵਧਣ ਦਾ ਭਾਵਪੂਰਤ ਪੈਗ਼ਾਮ ਦਿੰਦਿਆਂ ਸਕੂਲ ਦੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਾਨੂੰ ਮਾਣ ਹੈ ਕਿ ਸੰਸਥਾ ਦੇ ਕਾਬਲ ਵਿਦਿਆਰਥੀਆਂ ਨੇ ਆਪਣੀ ਮਾਣਮੱਤੀ ਰਿਵਾਇਤ ਬਰਕਰਾਰ ਰੱਖੀ ਹੈ। ਇਸ ਮੌਕੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਜਗਦੇਵ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਅਰਵਿੰਦਰ ਸਿੰਘ, ਨਵਦੀਪ ਕੌਰ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ, ਤਰਸੇਮਪਾਲ ਕੌਰ, ਸੁਨਿਧੀ ਮਿੱਤਲ ਆਦਿ ਨੇ ਵੀ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *