ਫੱਤੂ ਢੀਂਗਾ 11 ਮਾਰਚ ਅਮਨਦੀਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਪ੍ਰਿੰ. ਡਾ ਜਗਸੀਰ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਪੰਜਾਬੀ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਵਿਭਾਗ, ਕਪੂਰਥਲਾ ਦੇ ਵਿਸ਼ੇਸ਼ ਸਹਿਯੋਗ ਨਾਲ ਮਿਤੀ 11-04-2025 ਨੂੰ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਉੱਘੇ ਨਿਰਦੇਸ਼ਕ, ਲੇਖਕ ਅਤੇ ਪ੍ਰਧਾਨ ਇਪਟਾ, ਪੰਜਾਬ ਸ਼੍ਰੀ ਸੰਜੀਵਨ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਸਰਦਾਰ ਇੰਦਰਜੀਤ ਸਿੰਘ ਰੂਪੋਵਾਲੀ, ਜਨਰਲ ਸਕੱਤਰ, ਇਪਟਾ, ਸ਼੍ਰੀਮਤੀ ਸਰਬਜੀਤ ਕੌਰ ਰੂਪੋਵਾਲੀ, ਸ਼੍ਰੀਮਤੀ ਪਰਮਿੰਦਰ ਕੌਰ ਅਤੇ ਡਾ. ਹਰਭਜਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਨੇ ਆਏ ਹੋਏ ਸਭ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਪ੍ਰੋਗਰਾਮ ਦੇ ਰੂ-ਬਰੂ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸੰਜੀਵਨ ਸਿੰਘ ਜੀ ਨੇ ਆਪਣੇ ਜੀਵਨ ਦੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਰੰਗਮੰਚ ਰਾਹੀਂ ਸਮਾਜਿਕ ਬਦਲਾਅ ਵੱਲ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਇਸ ਸੈਸ਼ਨ ਦੌਰਾਨ ਸ. ਗੁਰਵਿੰਦਰ ਸਿੰਘ ਜੀ ਦੁਆਰਾ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ। ਪ੍ਰੋਗਰਾਮ ਦੀ ਪ੍ਰਧਾਨਗੀ ਇੰਦਰਜੀਤ ਰੂਪੋਵਾਲੀ ਨੇ ਨਿਭਾਈ, ਜਦਕਿ ਮੰਚ ਦਾ ਸੰਚਾਲਨ ਸ. ਅਮਰਦੀਪ ਸਿੰਘ, ਇੰਚਾਰਜ, ਅੰਗਰੇਜ਼ੀ ਵਿਭਾਗ ਵੱਲੋਂ ਕੀਤਾ ਗਿਆ। ਕਾਲਜ ਪ੍ਰਬੰਧਨ ਵੱਲੋਂ ਮੈਡਮ ਹਰਜਿੰਦਰ ਕੌਰ, ਇੰਚਾਰਜ ਪੰਜਾਬੀ ਵਿਭਾਗ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਸਾਰੀ ਟੀਮ ਅਤੇ ਮਹਿਮਾਨਾਂ ਦਾ ਕਾਲਜ ਦੇ ਵਿਹੜੇ ਆਉਣ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਯੋਗਦਾਨ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਨੇ ਆਏ ਹੋਏ ਸਭ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਪ੍ਰੋਗਰਾਮ ਦੇ ਰੂ-ਬਰੂ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸੰਜੀਵਨ ਸਿੰਘ ਜੀ ਨੇ ਆਪਣੇ ਜੀਵਨ ਦੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਰੰਗਮੰਚ ਰਾਹੀਂ ਸਮਾਜਿਕ ਬਦਲਾਅ ਵੱਲ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਇਸ ਸੈਸ਼ਨ ਦੌਰਾਨ ਸ. ਗੁਰਵਿੰਦਰ ਸਿੰਘ ਜੀ ਦੁਆਰਾ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ। ਪ੍ਰੋਗਰਾਮ ਦੀ ਪ੍ਰਧਾਨਗੀ ਇੰਦਰਜੀਤ ਰੂਪੋਵਾਲੀ ਨੇ ਨਿਭਾਈ, ਜਦਕਿ ਮੰਚ ਦਾ ਸੰਚਾਲਨ ਸ. ਅਮਰਦੀਪ ਸਿੰਘ, ਇੰਚਾਰਜ, ਅੰਗਰੇਜ਼ੀ ਵਿਭਾਗ ਵੱਲੋਂ ਕੀਤਾ ਗਿਆ। ਕਾਲਜ ਪ੍ਰਬੰਧਨ ਵੱਲੋਂ ਮੈਡਮ ਹਰਜਿੰਦਰ ਕੌਰ, ਇੰਚਾਰਜ ਪੰਜਾਬੀ ਵਿਭਾਗ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਸਾਰੀ ਟੀਮ ਅਤੇ ਮਹਿਮਾਨਾਂ ਦਾ ਕਾਲਜ ਦੇ ਵਿਹੜੇ ਆਉਣ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਯੋਗਦਾਨ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ ਜੀ, ਜਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸਨਮਾਨ ਚਿੰਨ ਭੇਂਟ ਕੀਤੇ ਗਏ। ਉਨਾਂ ਨੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਅਤੇ ਕਾਲਜ ਪ੍ਰਬੰਧਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਤੇ ਰੌਚਕਤਾ ਭਰਪੂਰ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਗੱਲ ਆਖੀ। ਇਸ ਮੌਕੇ ਤੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।






