ਮੁਕਤਸਰ-ਮਲੋਟ ਰੋਡ ਦੇ ਕਿਨਾਰਿਆਂ ’ਤੇ ਦਰਖ਼ਤ ਲਗਾਉਣ ਦੀ ਮੰਗ

Spread the love

ਸ਼੍ਰੀ ਮੁਕਤਸਰ ਸਾਹਿਬ, 04 ਅਗਸਤ (ਗੁਰਮੀਤ ਵਰਮਾ)- ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪੰਜਾਬ ਸਰਕਾਰ ਅਤੇ ਸਬੰਧਿਤ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਲੱਖਾਂ ਰੁਪਏ ਖ਼ਰਚ ਕਰਕੇ ਹਰ ਸਾਲ ਫੈਕਟਰੀਆਂ, ਵੱਖ ਵੱਖ ਮਹਿਕਮਿਆਂ ਅਤੇ ਕਲੱਬਾਂ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੀਆਂ, ਸਰਕਾਰੀ ਥਾਵਾਂ, ਸੜ੍ਹਕਾਂ, ਨਹਿਰਾਂ ਅਤੇ ਡਰੇਨਾਂ ਦੀਆਂ ਪੱਟੜੀਆਂ ਦੇ ਆਸੇ ਪਾਸੇ ਵੱਡੀ ਗਿਣਤੀ ਵਿੱਚ ਬੂੂਟੇ ਲਾ ਕੇ ਵਣ ਉਤਸਵ ਮਨਾ ਕੇ ਆਪਣਾ ਫਰਜ਼ ਹੀ ਪੂਰਾ ਕੀਤਾ ਜਾਂਦਾ ਹੈ, ਪਰ ਇਨ੍ਹਾਂ ਬੂਟਿਆਂ ਨੂੰ ਸਮੇੀ ਸਿਰ ਉਨ੍ਹਾਂ ਨੂੰ ਬਣਦੀ ਦੇਖਭਾਲ ਨਾ ਹੋਣ ਕਰਕੇ ਵੱਡੀ ਗਿਣਤੀ ਵਿੱਚ ਬੂਟੇ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਕੁਝ ਬੂਟੇ ਅਵਾਰਾ ਪਸ਼ੂ ਨਸ਼ਟ ਕਰ ਦਿੰਦੇ ਹਨ, ਬਾਕੀ ਰਹਿੰਦੇ ਬੂਟਿਆਂ ਨੂੰ ਗਰੀਬ ਵਰਗ ਦੇ ਕੁਝ ਲੋਕ ਬਾਲਣ ਦੀ ਘਾਟ ਕਾਰਨ ਉਨ੍ਹਾਂ ਨੂੰ ਕੱਟ ਲੈਂਦੇ ਹਨ। ਜਿਸ ਕਾਰਨ ਵਾਤਾਵਰਨ ਜਿਉਂ ਦਾ ਤਿਉਂ ਹੀ ਰਹਿੰਦਾ ਹੈ ਤੇ ਹਰ ਸਾਲ ਲੱਖਾਂ ਰੁਪਏ ਦਾ ਘਾਟਾ ਪੰਜਾਬ ਸਰਕਾਰ ਨੂੰ ਭੁਗਤਣਾ ਪੈਂਦਾ ਹੈ, ਜਿਸ ਦਾ ਬੋਝ ਆਮ ਲੋਕਾਂ ’ਤੇ ਹੀ ਪੈਂਦਾ ਹੈ। ਵਾਤਾਵਰਣ ਪ੍ਰੇਮੀਆਂ, ਵੱਖ ਵੱਖ ਸੰਸਥਾਵਾਂ ਦੇ ਆਗੂਆਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਪੌਂਦਿਆਂ ਦੀ ਦੇਖ ਭਾਲ ਲਈ ਅੰਗਹੀਣ ਅਤੇ ਘੱਟ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੱਖ ਲਿਆ ਜਾਵੇ, ਤਾਂ ਪ੍ਰਦੂਸ਼ਿਤ ਹੋ ਰਿਹਾ ਵਾਤਾਵਰਣ ਵੀ ਸ਼ੁੱਧ ਹੋ ਜਾਵੇਗਾ ਅਤੇ ਇਸ ਨਾਲ ਮਨੁੱਖੀ ਜੀਵਨ ਲੰਮਾ ਹੋ ਜਾਵੇਗਾ ਅਤੇ ਨਜਾਇਜ਼ ਕਬਜਿਆਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਲਾਏ ਪੌਂਦਿਆਂ ਦੀ ਸਾਂਭ ਸੰਭਾਲ ਕਰਨ ਨਾਲ ਪੰਜਾਬ ਸਰਕਾਰ ਲਈ ਕਮਾਈ ਦਾ ਸਾਧਨ ਬਣ ਸਕਦੇ ਹਨ।
ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਵਾਤਾਵਰਣ ਪ੍ਰੇਮੀਆਂ ਨੇ ਕਿਹਾ ਕਿ ਮੁਕਤਸਰ ਮਲੋਟ, ਮੁਕਤਸਰ ਫਿਰੋਜ਼ਪੁਰ ਰੋਡ ਦੇ ਨਿਰਮਾਣ ਅਧੀਨ ਹਜ਼ਾਰਾਂ ਦਰਖ਼ਤਾਂ ਦੀ ਕਟਾਈ ਕੀਤੀ ਗਈ ਹੈ, ਪਰ ਉਨ੍ਹਾਂ ਦੀਆਂ ਥਾਵਾਂ ’ਤੇ ਨਵੇਂ ਪੌਦੇ ਨਹੀਂ ਲਗਾਏ ਗਏ, ਉਨ੍ਹਾਂ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਮੰਗ ਕੀਤੀ ਕਿ ਸਬੰਧਿਤ ਠੇਕੇਦਾਰ ਅਤੇ ਇਲਾਕਾ ਨਿਵਾਸੀਆਂ ਦੀ ਮੱਦਦ ਨਾਲ ਇਨ੍ਹਾਂ ਸੜ੍ਹਕਾਂ ਦੇ ਨਿਕਾਨਰਿਆਂ ’ਤੇ ਰੁੱਖ ਲਗਾਏ ਜਾਣ ਤਾਂ ਜੋ ਹੋਈ ਘਾਟ ਪੂਰੀ ਹੋ ਸਕੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *