ਮੁਕਤੀਸਰ ਚੈਰੀਟੇਬਲ ਲੈਬੋਰਟਰੀ ਵਿੱਚ ਲੱਗੀ ਫੁੱਲੀ ਬਾਇਓ ਕੈਮਿਸਟਰੀ ਆਟੋਮੈਟਿਕ ਮਸ਼ੀਨ

Spread the love
ਸ਼੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ( ਮਨਪ੍ਰੀਤ ਮੋਨੂੰ  )  ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ 20 ਸਾਲਾਂ ਤੋਂ ਲੋਕ ਭਲਾਈ ਲਈ ਕੰਮ ਕਰ ਰਹੀ ਨੈਸ਼ਨਲ ਅਵਾਰਡੀ ਸੰਸਥਾ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਵੱਲੋਂ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਚੈਰੀਟੇਬਲ ਲੈਬੋਰਟਰੀ ਵਿੱਚ ਭਾਰਤ ਪੈਟਰੋਲੀਅਮ ਦੇ ਸਹਿਯੋਗ ਨਾਲ ਫੂਲੀ ਬਾਇਓ ਕਮਿਸਟਰੀ ਆਟੋਮੈਟਿਕ ਮਸ਼ੀਨ ਸੀ.ਐਸ.ਆਰ ਫੰਡ ਵਿੱਚੋਂ ਲਗਾਈ ਗਈ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਅਤੇ ਸੀਨੀਅਰ ਮੈਂਬਰ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਇਸ ਮਸ਼ੀਨ ਲੱਗਣ ਨਾਲ ਲੈਬੋਰਟਰੀ ਟੈਸਟ ਕਰਾਉਣ ਵਾਲੇ ਲੋਕਾਂ ਨੂੰ ਬਹੁਤ ਜਿਆਦਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਜਲਦ ਟੈਸਟ ਰਿਪੋਰਟ ਮਿਲ ਸਕੂਗੀ ।  ਉਹਨਾਂ ਨੇ ਕਿਹਾ ਕਿ ਇਸ ਮਸ਼ੀਨ ਦੇ ਵਿੱਚ ਇਕੱਠੇ 40 ਵਿਅਕਤੀਆਂ ਦੇ ਟੈਸਟ ਲਗਾਏ ਜਾ ਸਕਦੇ ਹਨ ਅਤੇ ਜਿਸ ਦੀ ਰਿਪੋਰਟ ਕੁਝ ਹੀ ਮਿੰਟਾਂ ਬਾਅਦ ਪ੍ਰਾਪਤ ਕੀਤੀ ਜਾ ਸਕਦੀ ਹੈ । ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਖੋਲੀ ਗਈ ਚੈਰੀਟੇਬਲ ਲੈਬੋਰਟਰੀ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਬਹੁਤ ਜਿਆਦਾ ਜਰੂਰਤਮੰਦ ਲੋਕਾਂ ਨੇ ਲਾਭ ਪ੍ਰਾਪਤ ਕੀਤਾ । ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਸ ਲੈਬੋਰਟਰੀ ਦੌਰਾਨ ਲੋਕਾਂ ਤੋਂ 50% ਤੋਂ ਘੱਟ ਰੇਟਾਂ ਵਿੱਚ ਟੈਸਟ ਕੀਤੇ ਜਾਂਦੇ ਹਨ ਅਤੇ ਜਰੂਰਤਮੰਦ ਲੋਕਾਂ ਨੂੰ ਟੈਸਟਾਂ ਵਿੱਚ ਹੋਰ ਮਦਦ ਕੀਤੀ ਜਾਂਦੀ ਹੈ।  ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਇਥੇ ਤਜਰਬੇਕਾਰ ਸਟਾਫ ਵੱਲੋਂ ਚੰਗੇ ਤਰੀਕੇ ਨਾਲ ਲੋਕਾਂ ਦੇ ਟੈਸਟ ਕਰਕੇ ਉਹਨਾਂ ਨੂੰ ਰਿਪੋਰਟਾਂ ਦਿੱਤੀਆਂ ਜਾਂਦੀਆਂ ਹਨ । ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਅਤੇ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਭਾਰਤ ਪੈਟਰੋਲੀਅਮ ਦੇ ਜਿਨਾਂ ਨੇ ਸੰਸਥਾ ਦੀ ਅਪੀਲ ਤੇ ਇਹ ਮਸ਼ੀਨ ਦਿੱਤੀ ।  ਇਸ ਮਸ਼ੀਨ ਲੱਗਣ ਨਾਲ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ ।  ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਸਥਾ ਵੱਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬੋਰਟਰੀ ਵਿੱਚ ਅੱਧੇ ਰੇਟਾਂ ਵਿੱਚ ਟੈਸਟ ਕਰਵਾ ਕੇ ਆਪਣੇ ਕੀਮਤੀ ਪੈਸਿਆਂ ਦੀ ਬਚਤ ਕਰੋ।
  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *