‘ਮੁੜ ਤੋਂ ਕਰੋ ਜ਼ਮੀਨੀ ਵੰਡ’ ਮੁਹਿੰਮ ਤਹਿਤ 29 ਅਗਸਤ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੱਖੀ ਸੂਬਾਈ ਕੰਨਵੈਨਸ਼ਨ ਦੀ ਤਿਆਰੀ

Spread the love

ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ ਲਾਮਬੰਦ ਹੋ ਕੇ ‘ਮੁੜ ਤੋਂ ਕਰੋ ਜ਼ਮੀਨੀ ਵੰਡ’ ਮੁਹਿੰਮ ਤਹਿਤ 29 ਅਗਸਤ ਨੂੰ ਦਾਣਾ ਮੰਡੀ ਬਠਿੰਡਾ ਵਿਖੇ ਸੂਬੇ ਪੱਧਰੀ ਕਾਨਫਰੰਸ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਖੁੰਡੇ ਹਲਾਲ ਵਿੱਚ ਮੀਟਿੰਗ ਕੀਤੀ ਗਈ। ਮਜਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪੰਜਾਬ ਦੇ ਖੇਤੀ ਸੰਕਟ ਦਾ ਹੱਲ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜਮੀਨਾਂ ਦੇ ਮਾਲਕ ਬਣਾਉਣ ਲਈ ਜਮੀਨਾਂ ਸਮੇਤ ਖੇਤੀ ਦੇ ਸੰਦ ਸਾਧਨਾਂ ਦੀ ਮੁੜ ਵੰਡ ਦੇ ਬੁਨਿਆਦੀ ਕਦਮਾਂ ’ਚ ਪਿਆ ਹੈ। ਖੇਤ ਮਜ਼ਦੂਰ,ਬੇਜ਼ਮੀਨੇ ਕਿਸਾਨ ਅਤੇ ਛੋਟੇ ਗਰੀਬ ਕਿਸਾਨ ਪੰਜਾਬ ਦੀ ਆਬਾਦੀ ਦਾ ਪੇਂਡੂ ਆਬਾਦੀ ਦਾ ਵੱਡਾ ਹਿੱਸਾ ਬਣਦੇ ਹਨ। ਜ਼ਮੀਨਾਂ ਨਾ ਹੋਣ ਜਾਂ ਨਿਗੂਣੀ ਜ਼ਮੀਨ ਮਾਲਕੀ ਨਾ ਸਿਰਫ ਇਸ ਵੱਡੀ ਪੇਂਡੂ ਅਬਾਦੀ ਦੀ ਬੇਹੱਦ ਮੰਦਹਾਲੀ ਅਤੇ ਦੁਸ਼ਵਾਰੀਆਂ ਦਾ ਕਾਰਨ ਹੈ ਸਗੋਂ ਇਹ ਤੋਟ ਖੇਤੀ ਰੁਜ਼ਗਾਰ ਨੂੰ ਜਾਮ ਕਰਕੇ ਬਾਕੀ ਆਰਥਿਕਤਾ ਦੇ ਵਿਕਾਸ ਨੂੰ ਵੀ ਬੰਨ੍ਹ ਮਾਰ ਰਹੀ ਹੈ। ਜ਼ਮੀਨਾਂ ਅਤੇ ਸੰਦ ਸਾਧਨਾਂ ਦੀ ਮੁੜ ਵੰਡ ਇਸ ਮੰਦਹਾਲੀ ਨੂੰ ਕੱਟਣ ਦਾ ਇੱਕੋ ਇੱਕ ਜ਼ਰੀਆ ਹੈ। ਇਸ ਲਈ ਨਾ ਸਿਰਫ ਪਹਿਲਾਂ ਤੋਂ ਚੱਲੀ ਆਉਂਦੀ ਸਾਢੇ 17 ਏਕੜ ਦੀ ਜ਼ਮੀਨੀ ਹੱਦਬੰਦੀ ਵਾਲੇ ਕਾਨੂੰਨ ਨੂੰ ਸਭ ਚੋਰ ਮੋਰੀਆਂ ਖਤਮ ਕਰਕੇ ਤੁਰੰਤ ਲਾਗੂ ਕਰਨ ਦੀ ਲੋੜ ਹੈ ਸਗੋਂ ਲੈਂਡ ਸੀਲਿੰਗ ਨੂੰ ਹੋਰ ਤਰਕ ਸੰਗਤ ਬਣਾਏ ਜਾਣ ਦੀ ਵੀ ਲੋੜ ਹੈ ਤਾਂ ਜੋ ਖੇਤੀ ਕਰਨਾ ਚਾਹੁੰਦਾ ਕੋਈ ਵੀ ਪੇਂਡੂ ਖੇਤ ਮਜ਼ਦੂਰ ਜਾਂ ਕਿਸਾਨ ਪਰਿਵਾਰ ਜ਼ਮੀਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਚਾਇਤੀ, ਸਾਂਝੀਆਂ, ਨਜ਼ੂਲ ਅਤੇ ਹੋਰਨਾਂ ਸਾਂਝੀਆਂ ਜ਼ਮੀਨਾਂ ਉੱਤੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹੱਕ ਨੂੰ ਬਿਨਾਂ ਕਿਸੇ ਰੱਖ ਰਖਾਅ ਦੇ ਪ੍ਰਵਾਨ ਕੀਤੇ ਜਾਣਾ ਚਾਹੀਦਾ ਹੈ। ਇਸ ਸਮੇਂ ਕਾਕਾ ਸਿੰਘ, ਛੋਟਾ ਸਿੰਘ, ਗੁਰਮੀਤ ਸਿੰਘ, ਜੀਤਾ ਸਿੰਘ, ਰਾਜੂ ,ਬਲਦੇਵ ਸਿੰਘ, ਸਿਮਰਜੀਤ ਕੌਰ, ਸ਼ਿੰਦਰ ਕੌਰ,ਪਾਲੋ ਕੌਰ ਆਦਿ ਹਾਜਰ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    Leave a Reply

    Your email address will not be published. Required fields are marked *