ਮੈਰਿਟ ’ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਹੋਇਆ ਸਨਮਾਨ

Spread the love

ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕਡੰਰੀ ਸਿੱਖਿਆ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਲਾਂਘਾ ਯੋਗ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਬੋਰਡ ਦੀ ਪ੍ਰੀਖਿਆ ਵਿੱਚ ਮੈਰਿਟ ਸਥਾਨ ਹਾਸਲ ਵਾਲੇ ਵਿਦਿਆਰਥੀਆਂ ਲਈ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ ਦੀ ਵਿਦਿਆਰਥਨ ਅਰਸ਼ਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਜ਼ਿਲੇ ਭਰ ਵਿੱਚੋਂ ਪਹਿਲਾ ਅਤੇ ਪੰਜਾਬ ਭਾਰਤ ਵਿੱਚ ਅੱਠਵਾਂ ਮੈਰਿਟ ਸਥਾਨ ਹਾਸਲ ਕਰਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜਸਪਾਲ ਮੋਂਗਾ, ਉਪ ਜਿਲ੍ਹਾਂ ਸਿੱਖਿਆ ਅਫ਼ਸਰ ਰਜਿੰਦਰ ਸੋਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਯਾਦਵਿੰਦਰ ਸਿੰਘ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਡੀ ਈ ਓ ਜਸਪਾਲ ਮੋਂਗਾ ਵੱਲੋਂ ਇਸ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਦੀਪਕ ਬਾਂਸਲ ਦੀ ਸੁਚੱਜੇ ਸਕੂਲ ਪ੍ਰਬੰਧਕ ਦੇ ਤੌਰ ’ਤੇ ਕਿੱਤੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਜਮਾਤ ਇੰਚਾਰਜ ਕਵਿਤਾ ਮੋਗਾ, ਬਿੰਦੂ ਬਾਂਸਲ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਅਤੇ ਵਿਦਿਆਰਥਨ ਨੂੰ ਹੋਰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ ਦੀਆਂ ਵਿਦਿਆਰਥਣਾਂ ਦਾ ਲਗਾਤਾਰ ਚੌਥੇ ਸਾਲ ਮੈਰਿਟ ਵਿੱਚ ਆਉਣਾ ਸਕੂਲ ਸਟਾਫ਼ ਦੀ ਮਿਹਨਤ ਅਤੇ ਪ੍ਰਿੰਸੀਪਲ ਦੀਪਕ ਬਾਂਸਲ ਦੀ ਯੋਗ ਅਗਵਾਈ ਦੀ ਜਿੰਦੀ ਜਾਗਦੀ ਮਿਸਾਲ ਹੈ। ਉਹਨਾਂ ਇਸ ਮੌਕੇ ਵਿਦਿਆਰਥਣ ਨੂੰ ਸਕੂਲ ਦੀ ਸਹਾਇਤਾ ਨਾਲ 10 ਹਜਾਰ ਰੁਪਏ ਨਗਦ ਰਾਸ਼ੀ ਪ੍ਰਦਾਨ ਕੀਤੀ। ਸਕੂਲ ਪ੍ਰਿੰਸੀਪਲ ਦੀਪਕ ਬਾਂਸਲ ਵੱਲੋਂ ਡੀ ਈ ਓ ਅਤੇ ਉਨਾਂ ਦੀ ਸਮੁੱਚੀ ਟੀਮ ਦਾ ਇਸ ਹੌਂਸਲਾ ਅਫਜ਼ਾਈ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਮੈਰਿਟ ਹਾਸਲ ਕਰਨ ਤੇ 10 ਹਜਾਰ ਰੁਪਏ ਦੀ ਨਗਦ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਸਮੇਂ ਪ੍ਰਿੰਸੀਪਲ ਅਸ਼ਵਨੀ ਕੁਮਾਰ ਡੀਐਸਐਮ, ਮਨਦੀਪ ਸਿੰਘ ਏ ਸੀ, ਹਰਮੀਤ ਸਿੰਘ ਏਡੀਐਸਐਮ, ਗੁਰਪ੍ਰੀਤ ਸਿੰਘ ਏਸੀ, ਰਵਿੰਦਰ ਸਿੰਘ ਏਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *