ਯਹ ਕੈਸੀ ਅਜ਼ਾਦੀ

Spread the love

ਸ਼੍ਰੀ ਮੁਕਤਸਰ ਸਾਹਿਬ, 15 ਅਗਸਤ ()- ਕੁਝ ਸਮਾਂ ਪਹਿਲਾਂ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ 4 ਯੋਧਿਆਂ ਵੱਲੋਂ ਰਾਤ ਦੇ ਹਨੇਰੇ ਵਿੱਚ ਪਾਰਕਿੰਗ ਦੀ ਜਗ੍ਹਾ ਨੂੰ ਲੈ ਕੇ ਪਟਿਆਲਾ ਵਿਖੇ ਕੀਤੀ ਗਈ ਕਰਨਲ ਬਾਠ ਤੇ ਉਸ ਦੇ ਬੇਟੇ ਦੀ ਕੁੱਟਮਾਰ ਮਾਮਲਾ ਜਦੋਂ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਪੁੱਜਾ ਤਾਂ ਪੁਲਿਸ ਵੱਲੋਂ ਇਸ ਮਾਮਲੇ ’ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਉਧਰ ਇਹ ਮਾਮਲਾ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ’ਚ ਆਉਣ ਬਾਅਦ ਕਰਨਲ ਬਾਠ ਦੀ ਪਤਨੀ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਗਿਆ, ਪਰ ਭਰੋਸਾ ਤੇ ਪੰਜਾਬ ਸਰਕਾਰ ਖਰਾ ਨਹੀਂ ਉਤਰ ਸਕੀ। ਜਿਸ ਤੋਂ ਬਾਅਦ ਇਹ ਮਾਮਲਾ ਮਾਨਯੋਗ ਹਾਈਕੋਰਟ ਤੱਕ ਪਹੁੰਚ ਗਿਆ। ਉਧਰ ਪੰਜਾਬ ਅੰਦਰ ਹੋਈ ਦੇਸ਼ ਦੇ ਸੀਨੀਅਰ ਆਰਮੀ ਅਫ਼ਸਰ ਦੀ ਕੁੱਟਮਾਰ ’ਤੇ ਬਹੁਤ ਸਾਰੀਆਂ ਜਥੇਬੰਦੀਆਂ ਨੇ ਇੰਤਰਾਜ ਜਤਾਇਆ ਤੇ ਪੰਜਾਬ ਸਰਕਾਰ ਦੀ ਇਸ ਨਲਾਇਕੀ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਅਜ਼ਾਦੀ ਦਿਵਸ ਸਮਾਗਮ ਤੋਂ ਸਾਬਕਾ ਫੌਜੀਆ ਨੇ ਅਜ਼ਾਦੀ ਦਿਵਸ ਮਨਾਉਣ ਵਾਲੇ ਸਮਾਗਮ ’ਚ ਨਾ ਦਾਖਲ ਹੋਣ ਦਾ ਫੈਸਲਾ ਕੀਤਾ। ਪਰ ਪਤਾ ਨਹੀਂ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਬਕਾ ਫੌਜੀਆਂ ਤੋਂ ਕਿਸ ਗੱਲ ਦਾ ਡਰ ਸਤਾਉਣ ਲੱਗਿਆ ਤਾਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਗਿੱਦੜਬਾਹਾ ਪੁਲਿਸ ਨੇ ਸਾਬਕਾ ਫੌਜ਼ੀ ਅਵਤਾਰ ਸਿੰਘ ਨੂੰ ਉਸ ਦੇ ਘਰ ’ਚ ਹੀ ਡਿਟੇਂਨ ਕਰਕੇ 15 ਅਗਸਤ ਸੁਤੰਤਰਤਾ ਦਿਵਸ ਮਨਾਇਆ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *