ਯੁਵਕ ਸੇਵਾਵਾਂ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ

Spread the love

ਸ੍ਰੀ ਮੁਕਤਸਰ ਸਾਹਿਬ, 14 ਅਗਸਤ ()- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਰਾਹੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ ਪਿੰਡ ਮਾਨ ਸਿੰਘ ਵਾਲਾ ਅਤੇ ਪਿੰਡ ਹਰੀਕੇ ਕਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਏ ਜੇ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਅਤੇ ਤੰਦਰੁਸਤ ਸਮਾਜ ਦੀ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਹਰਮੰਦਰ ਸਿੰਘ ਅਤੇ ਸਿਹਤ ਵਿਭਾਗ ਤੋਂ ਜਸਕਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੁੱਕੜ ਨਾਟਕ ਦੀ ਟੀਮ ਵੱਲੋਂ ਨਾਟਕ ਰਾਹੀਂ ਨਸ਼ਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ। ਪਿੰਡ ਮਾਨ ਸਿੰਘ ਵਾਲਾ ਦੇ ਕਲੱਬ ਪ੍ਰਧਾਨ ਪ੍ਰਗਟ ਸਿੰਘ ਅਤੇ ਸਮੂਹ ਕਲੱਬ ਮੈਂਬਰ ਅਤੇ ਪਿੰਡ ਹਰੀਕੇ ਕਲਾਂ ਦੇ ਕਲੱਬ ਪ੍ਰਧਾਨ ਹਰਸ਼ਦੀਪ ਸਿੰਘ, ਸਕੱਤਰ ਮਨਦੀਪ ਸਿੰਘ ਅਤੇ ਸਮੂਹ ਕਲੱਬ ਮੈਂਬਰਾਂ ਨੂੰ ਪੂਰਨ ਸਹਿਯੋਗ ਕਰਕੇ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਲਖਵੀਰ ਸਿੰਘ ਸਟੈਨੋ, ਹਰਜਿੰਦਰ ਸਿੰਘ ਕੋਟਲੀ ਅਤੇ ਸਰਪੰਚ ਦਰਸ਼ਨ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਨਸ਼ਾ ਮੁਕਤੀ ਮੋਰਚੇ ਤੋਂ ਯਾਦਵਿੰਦਰ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *