ਪੰਜਾਬ ਸਰਕਾਰ  ਦੀ ਨਸ਼ਿਆਂ  ਵਿਰੁੱਧ  ਵਿੱਢੀ ਮੁਹਿੰਮ  ਸਿਰਫ  ਅਖ਼ਬਾਰਾਂ  ਤੱਕ  ਹੀ ਸੀਮਤ : ਬਲਦੇਵ ਸਿੰਘ ਆਕਲੀਆ 

Spread the love
ਭੁੱਚੋ ਮੰਡੀ ਨਥਾਣਾ   17 ਮਈ (ਹਰਬੰਸ ਸਿੰਘ ਭੋਲਾ) ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਯੁੱਧ ਵਿੱਢਿਆ ਹੋਇਆ ਹੈ । ਉਹ ਬਹੁਤ ਚੰਗੀ ਗੱਲ ਪਰ ਉਸਦਾ ਅਸਰ ਸਿਰਫ ਅਖਬਾਰਾਂ ਵਿੱਚ ਇਸ਼ਤਿਹਾਰਾਂ ਰਾਹੀਂ ਦੇਖਣ  ਨੂੰ ਮਿਲ ਰਿਹਾ ਪਰ ਗਰਾਉਂਡ ਲੇਬਲ ਤੇ ਨਹੀਂ ਦਿਖ ਰਿਹਾ ।ਅਸਲ ਵਿੱਚ ਨਸ਼ਿਆਂ ਦਾ ਗੋਰਖ ਧੰਦਾ ਬਾਦਸਤੂਰ ਜਾਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਭਾਜਪਾ ਭੁੱਚੋ ਮੰਡੀ ਅਤੇ ਜਿਲ੍ਹਾ ਪ੍ਰਧਾਨ ਭਾਜਪਾ ਐਸ ਸੀ ਮੋਰਚਾ ਬਠਿੰਡਾ ਬਲਦੇਵ ਸਿੰਘ ਆਕਲੀਆ ਨੇ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਮਜੀਠਾ ਖੇਤਰ ਦੇ ਪਿੰਡਾਂ ਭੰਗਾਲੀ, ਪਤਾਲਪੁਰੀ, ਮਰਾਰੀ ਕਲਾਂ, ਥੇਰੇਵਾਲ ਤੇ ਤਲਵੰਡੀ ਘੁੰਮਣ ਵਿੱਚ ਨਕਲੀ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਹਨ। ਇਸ ਨਕਲੀ ਸ਼ਰਾਬ ਨੂੰ ਸਪਲਾਈ ਕਰਨ ਵਾਲੇ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਤੇ ਪੰਜ ਹੋਰ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਤਾਂ ਕਰ ਲਿਆ ਗਿਆ ਹੈ, ਪਰ ਦੋਸ਼ੀਆਂ ਦੀ ਗ੍ਰਿਫਤਾਰ ਕਰਨ ਨਾਲ  ਜਿਨ੍ਹਾਂ ਦੇ ਪਰਿਵਾਰ ਮੈਂਬਰ ਮੌਤ ਦੇ ਮੂੰਹ ਵਿੱਚ ਚਲੇ ਗਏ ਉਹ ਤਾਂ ਵਾਪਸ ਨਹੀਂ ਆ ਸਕਦੇ ਤੇ ਪੰਜਾਬ ਸਰਕਾਰ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਤਾਂ ਆਪਣਾ ਜਨਤਾ  ਖਹਿੜਾ ਨਹੀਂ ਛੜਾ ਸਕਦੀ ।  ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਕਰਕੇ ਸਰਕਾਰ ਸਥਾਪਤ ਕਰ ਲਈ ਸੀ। ਉਸ ਸਮੇਂ ਤੋਂ ਲਗਾਤਾਰ ਨਸ਼ਾ ਤਸਕਰਾਂ ਦਾ ਲੱਕ ਤੋੜਣ ਤੇ ਨਸ਼ਾ ਖਤਮ ਕਰਨ ਦੇ ਦਾਅਵੇ ਅਤੇ ਵਾਅਦੇ ਕੀਤੇ ਜਾ ਰਹੇ ਹਨ, ਪਰ ਅਮਲ ਵਿੱਚ ਇਸ ਮੁੱਦੇ ‘ਤੇ ਪੰਜਾਬ ਸਰਕਾਰ ਫੇਲ੍ਹ ਵਿਖਾਈ ਦਿੰਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਮਜੀਠਾ ਵਿਖੇ ਵਾਪਰੀ ਨਕਲੀ ਸ਼ਰਾਬ ਦੀ ਘਟਨਾ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਾਝੇ ਦੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਮਾਲਵੇ ਦੇ ਜ਼ਿਲ੍ਹਾ ਸੰਗਰੂਰ ਵਿੱਚ ਨਕਲੀ ਸ਼ਰਾਬ ਨਾਲ ਮੌਤਾਂ ਹੋ ਚੁੱਕੀਆਂ ਹਨ। ਨਕਲੀ ਸ਼ਰਾਬ ਸਸਤੇ ਭਾਅ ਵੇਚਣ ਸਦਕਾ ਆਮ ਤੌਰ ‘ਤੇ ਗਰੀਬ ਕਿਰਤੀ ਮਜ਼ਦੂਰ ਹੀ ਇਸ ਦੀ ਲਪੇਟ ਵਿੱਚ ਆਉਂਦੇ ਹਨ, ਉਨ੍ਹਾਂ ਦੇ ਘਰਾਂ ਵਿੱਚ ਸੱਥਰ ਵਿਛਦੇ ਹਨ। ਸੱਤਾਧਾਰੀ ਬਿਆਨਾਂ ਰਾਹੀਂ ਨਕਲੀ ਸ਼ਰਾਬ ਵੇਚਣ ਵਾਲਿਆਂ ਨੂੰ ਕਾਤਲ ਦੱਸ ਕੇ ਅਤੇ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਕੇ ਪੀੜਤਾਂ ਤੇ ਆਮ ਲੋਕਾਂ ਦੇ ਅੱਖਾਂ ਵਿੱਚ ਘੱਟਾ ਪਾਉਂਦੇ ਹਨ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੁਣ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ, ਉਨ੍ਹਾਂ ਨੂੰ ਲੋਕਾਂ ਦੇ ਰੂਬਰੂ ਹੋ ਕੇ ਜਵਾਬਦੇਹ ਹੋਣਾ ਪਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਨਕਲੀ ਸ਼ਰਾਬ ਦੇ ਕਾਲੇ ਕਾਰੋਬਾਰ ਵਿੱਚ ਕੌਣ ਕੌਣ ਸ਼ਾਮਿਲ ਹੈ,ਸੰਬੰਧੀ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਚਾਹੀਦਾ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    Leave a Reply

    Your email address will not be published. Required fields are marked *