ਬੱਸੀ ਪਠਾਣਾ, 28 ਮਾਰਚ (ਉਦੇ ਧੀਮਾਨ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਿਵਲ ਸਰਜਨ ਫਤਿਹਗੜ ਸਾਹਿਬ ਡਾ ਦਵਿੰਦਰਜੀਤ ਕੋਰ ਤੇ ਉਪਮੰਡਲ ਮੈਜਿਟ੍ਰੇਟ ਹਰਵੀਰ ਕੋਰ ਦੀ ਯੋਗ ਅਗਵਾਈ ਵਿਚ ਪੀ.ਐਚ.ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੋਰ ਦੀ ਦੇਖ ਰੇਖ ਵਿੱਚ ਪਿੰਡ ਨੋਗਾਂਵਾ ਤਹਿਤ ਯੂਥ ਕਲਬ ਨੋਗਾਂਵਾ ਤੇ ਸਮਾਜ ਸੇਵੀ ਸੰਸਥਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੀ.ਐਚ.ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੋਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਇਸ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ੇ ’ਤੇ ਨਿਰਭਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਜਿਹੇ ਨੌਜਵਾਨਾਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਕਿੱਤਾਮੁਖੀ ਸਿਖ਼ਲਾਈ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਇਲਾਜ ਉਪਰੰਤ ਸਿਖ਼ਲਾਈ ਦਾ ਲਾਭ ਲੈ ਕੇ ਉਹ ਆਪਣੀ ਰੋਜ਼ੀ ਰੋਟੀ ਦਾ ਪ੍ਰਬੰਧ ਕਰ ਸਕਣ। ਯੂਥ ਕੱਲਬ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਲੋਕਾਂ ਨੂੰ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਨੇ ਨਸ਼ਾ ਮੁਕਤ ਸਮਾਜ ਅਤੇ ਪੰਜਾਬ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਆਪਣਾ ਭਰਪੂਰ ਯੋਗਦਾਨ ਦੇਣ ਦਾ ਪ੍ਰਣ ਵੀ ਲਿਆ । ਸਰਪੰਚ ਗੁਰਜੀਤ ਸਿੰਘ ਸੇਠੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆ ਵੱਲੋਂ ਹਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਬੀ.ਡੀ.ਪੀ.ੳ ਬੱਸੀ ਪਠਾਣਾ ਅਮਿਤ ਕੁਮਾਰ, ਪੰਚਾਇਤ ਸਕਤਰ ਜਸਵੀਰ ਸਿੰਘ, ਡਾ.ਗੁਰਜਿੰਦਰ ਕੋਰ, ਬੀ.ਈ.ਈ ਹੇਮੰਤ ਕੁਮਾਰ, ਇਨਫਰਮੇਸ਼ਨ ਅਸਿਟੈਂਟ ਅਮਿਤ ਜਿੰਦਲ, ਹੈਲਥ ਸੁਪਰਵਾਈਜਰ ਸਤਿਆਪਾਲ, ਹੈਲਥ ਵਰਕਰ ਦਲਬੀਰ ਸਿੰਘ, ਸੀ.ਐਚ.ੳ ਕ੍ਰਿਸਟੀਨਾ, ਮ.ਪ.ਹ.ਵ(ਫ) ਕੁਲਵੰਤ ਕੋਰ, ਮ.ਪ.ਹ.ਵ(ਫ) ਸੋਨੀਆ ਅਤੇ ਆਸ਼ਾ ਵਰਕਰਾਂ ਹਾਜਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

