ਯੂਨਾਈਟਿਡ ਅਕਾਲੀ ਦਲ ਵੱਲੋਂ ਵਿਸਾਖੀ ਵਾਲੇ ਦਿਨ 11 ਵਜੇ ਤੋਂ 1 ਵਜੇ ਤੱਕ ਕੀਤਾ ਜਾਵੇਗਾ ਖਾਲਸਾ ਮਾਰਚ

Spread the love
ਬਠਿੰਡਾ 11ਅਪ੍ਰੈਲ(ਐੱਸ ਐੱਸ ਰਾਹੀ)ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਰਣਸੀਂਹ , ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ ਅਤੇ ਯੂਨਾਈਟਿਡ ਯੂਥ ਅਕਾਲੀ ਦਲ ਦੇ ਪ੍ਰਧਾਨ ਨਵਦੀਪ ਸਿੰਘ ਢੱਡੇ ਨੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਟਰਾਲੀ ਚੋਰ ਪੰਜਾਬ ਸਰਕਾਰ ਅਤੇ ਮਾਨਵਤਾ ਵਿਰੋਧੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਤਲਵੰਡੀ ਸਾਬੋ ਵਿੱਚ ਯੂਨਾਈਟਿਡ ਅਕਾਲੀ ਦਲ ਵੱਲੋਂ ਵਿਸਾਖੀ ਵਾਲੇ ਦਿਨ 11 ਵਜੇ ਤੋਂ 1 ਵਜੇ ਤੱਕ ਖਾਲਸਾ ਮਾਰਚ ਕੀਤਾ ਜਾਵੇਗਾ । ਖਾਲਸਾ ਮਾਰਚ ਦੇ ਉਦੇਸ਼ ਕੌਮੀ ਇਨਸਾਫ ਮੋਰਚਾ ਜਿਸ ਦੀਆਂ ਤਿੰਨ ਮੁੱਖ ਮੰਗਾਂ ਬਹਿਬਲ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਕਿਸਾਨਾਂ, ਦਲਿਤਾਂ, ਅਤੇ ਇਨਸਾਫ ਮੰਗ ਰਹੇ ਲੋਕਾਂ ਤੇ ਅੱਤਿਆਚਾਰਾਂ ਵਿਰੁੱਧ ਲੋਕਾਂ ਨੂੰ ਵਿਸਾਖੀ ਦੇ ਪਵਿੱਤਰ ਦਿਵਸ ਉੱਪਰ ਸਰਕਾਰਾਂ ਵਿਰੁੱਧ ਸੰਘਰਸ਼ ਕਰਨ ਲਈ ਪ੍ਰੇਰਨਾ ਹੈ। ਓਨਾਂ ਇਹ ਭੀ ਦੱਸਿਆ ਕਿ 1 ਮਈ ਤੋਂ ਜਥੇਬੰਦੀ ਦੀ ਮਜਬੂਤੀ ਲਈ ਵਿਸ਼ੇਸ਼ ਮਾਰਚ ਕੀਤੇ ਜਾਣਗੇ। 1 ਮਈ ਦੇ ਅੱਧ ਵਿੱਚ ਵੱਡੀ ਕਾਨਫਰੰਸ ਲਈ ਤਿਆਰੀਆਂ ਵਿੱਢੀਆਂ ਜਾਣਗੀਆਂ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *