ਯੂਨੀਵਰਸਿਟੀ ਕਾਲਜ (ਲੜਕੀਆਂ),  ਦੀਆਂ ਵਿਦਿਆਰਥਣਾਂ ਨੇ ਬੀ.ਏ. ਸਮੈਸਟਰ-1 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ 

Spread the love
  ਕਪੂਰਥਲਾ , 12 ਅਪ੍ਰੈਲ (ਕੌੜਾ )-   ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਘੋਸ਼ਿਤ ਬੀ.ਏ. ਸਮੈਸਟਰ-1 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਆਪਣੀ ਕਾਬਲਿਯਤ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਾਪਤ ਕੀਤੇ ਉੱਚ ਅੰਕ ਕਾਲਜ ਦੀ ਗੁਣਵੱਤਾ-ਪੂਰਨ ਸਿੱਖਿਆ ਅਤੇ ਅਨੁਸ਼ਾਸਨ ਦਾ ਪ੍ਰਤੀਕ ਹਨ। ਇਨ੍ਹਾਂ ਨਤੀਜਿਆਂ ਵਿੱਚ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 7.82  (ਐੱਸ.ਜੀ.ਪੀ.ਏ.) ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵੰਦਨਾ ਰਾਵਤ ਅਤੇ ਕੋਮਲਪ੍ਰੀਤ ਕੌਰ ਨੇ 7.61 (ਐੱਸ.ਜੀ.ਪੀ.ਏ.) ਨਾਲ ਸਾਂਝੇ ਰੂਪ ਵਿੱਚ ਕਾਲਜ ਵਿੱਚੋਂ ਦੂਜਾ ਸਥਾਨ ਹਾਸਲ । ਇਸੇ ਤਰ੍ਹਾਂ ਹਰਮਨਜੋਤ ਕੌਰ ਨੇ ਵੀ 7.32 (ਐੱਸ.ਜੀ.ਪੀ.ਏ.) ਨਾਲ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਇਨ੍ਹਾਂ ਉਪਲਬਧੀਆਂ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥਣਾਂ ਦੀ ਅਟੱਲ ਮਿਹਨਤ, ਅਧਿਆਪਕ ਵਰਗ ਦੀ ਨਿਭਾਏ ਗਏ ਫਰਜਾਂ ਪ੍ਰਤੀ ਨਿਸ਼ਠਾ ਅਤੇ ਮਾਪਿਆਂ ਦੇ ਲਗਾਤਾਰ ਸਹਿਯੋਗ ਦਾ ਸਾਂਝਾ ਨਤੀਜਾ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਸਦਾ ਹੀ ਵਿਦਿਆਰਥਣਾਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਸਾਰੀਆਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਲਾਸ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਵੀ ਵਿਦਿਆਰਥਣਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਸਿਰਫ਼ ਅੰਕਾਂ ਦੀ ਪ੍ਰਾਪਤੀ ਨਹੀਂ, ਸਗੋਂ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਪ੍ਰਤੀਕਾਤਮਕ ਝਲਕ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥਣਾਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਵੇਗੀ। ਅੰਤ ਵਿੱਚ  ਸਮੂਹ ਸਟਾਫ ਵੱਲੋਂ ਸਫਲ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ  ਦਿੱਤੀਆਂ ਗਈਆਂ,ਅਤੇ ਕਾਲਜ ਵੱਲੋਂ ਇਸ ਤਰ੍ਹਾਂ ਦੇ ਨਤੀਜੇ ਭਵਿੱਖ ਵਿੱਚ ਵੀ ਜਾਰੀ ਰੱਖਣ ਦਾ ਵਿਸ਼ਵਾਸ ਪ੍ਰਗਟ ਕੀਤਾ ਗਿਆ। ‎
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *