ਰਾਹਤ ਕਾਰਜਾਂ ਵਿੱਚ ਵੱਡੀ ਪੱਧਰ ‘ਤੇ ਜੁਟੀ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦੀ ਟੀਮ 

Spread the love
ਫੱਤੂ ਢੀਂਗਾ 27 ਅਗਸਤ ਕੁਲਵਿੰਦਰ ਸਿੰਘ ਸੁਲਤਾਨਪੁਰ ਲੋਧੀ, ਫਿਰੋਜ਼ਪੁਰ, ਹਰੀ ਕੇ ਪੱਤਣ ਤੋਂ ਬਾਅਦ ਕਪੂਰਥਲਾ ਦੇ ਪਿੰਡ ਬਾਗੂਵਾਲ ਅਤੇ ਕੰਮੇਵਾਲ ਦੀ ਹੜ ਪੀੜਿਤ ਪਰਿਵਾਰਾਂ ਦੀ ਸਾਰ ਲੈਣ ਲਈ ਪੁੱਜੀ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦੀ ਟੀਮ।  ਟੀਮ ਵੱਲੋਂ ਹੜ ਪ੍ਰਭਾਵਿਤ ਪਿੰਡ ਕੰਮੇਵਾਲ ਅਤੇ ਬਾਗੂਵਾਲ ਤੇ ਪ੍ਰਭਾਵਿਤ 170 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ। ਇਹ ਦੋਵੇ ਪਿੰਡਾਂ ਦੇ ਉਹ ਲੋਕ ਹਨ ਜਿਨਾਂ ਦੇ ਘਰ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਧੁੱਸੀ ਬੰਨ ਉਪਰ ਆਪਣੇ ਆਸ਼ਿਆਨੇ ਬਣਾ ਕਰ ਬੈਠੇ ਹਨ। ਬਿਆਸ ਦਰਿਆ ਦਾ ਪਾਣੀ ਤਕਰੀਬਨ ਹਰ ਸਾਲ ਇਹਨਾਂ ਦਾ ਮਾਲ ਅਸਬਾਬ ਰੋੜ ਕੇ ਲੈ ਜਾਂਦਾ ਹੈ। ਹੜ ਪੀੜਤਾਂ ਲਈ ਸੁੱਕਾ ਰਾਸ਼ਨ ਲੈ ਕੇ ਪੁੱਜੇ ਭਾਈ ਅੰਮ੍ਰਿਤ ਪਾਲ ਸਿੰਘ ਟੀਮ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ ਨੇ ਆਖਿਆ ਕਿ ਸਾਡੀ ਟੀਮ ਵੱਲੋਂ ਪਹਿਲਾਂ ਸੁਲਤਾਨਪੁਰ ਲੋਧੀ ,ਫਿਰੋਜ਼ਪੁਰ ਅਤੇ ਹਰੀਕੇ ਵਿੱਚ ਹੜ ਪੀੜਤਾਂ ਲਈ ਸੁੱਕਾ ਰਾਸ਼ਨ ਅਤੇ ਪਸ਼ੂਆਂ ਦਾ ਚਾਰਾ ਮੁਹਈਆ ਕਰਵਾਉਣ ਤੋਂ ਬਾਅਦ ਅੱਜ ਹੜਾਂ ਦੀ ਮਾਰ ਹੇਠ ਆਏ ਪਿੰਡ ਬਾਗੂਵਾਲ ਅਤੇ ਕੰਮੇਵਾਲ ਦੇ ਲੋਕਾਂ ਤੱਕ ਸੁੱਕਾ ਰਾਸ਼ਨ ਲੈ ਕੇ ਪੁੱਜੇ। ਉਹਨਾਂ ਕਿਹਾ ਕੀ ਇਹਨਾਂ ਪਿੰਡਾਂ ਵਿੱਚ ਇੱਕ ਪੱਕਾ ਕੈਪ ਸਥਾਪਿਤ ਕੀਤਾ ਜਾਵੇਗਾ ਅਤੇ ਲੋੜੀਂਦੀਆਂ ਵਸਤਾਂ ਮੁਹਈਆ ਕੀਤੀਆਂ ਜਾਣਗੀਆਂ। ਉਹਨਾਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸ ਰਹੇ ਗੈਰਤਮੰਦ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪੀੜ ਲੋਕਾਂ ਦਾ ਸਾਥ ਦੇਣ ਅਤੇ ਉਹਨਾਂ ਦੀ ਮਦਦ ਲਈ ਅੱਗੇ ਆਉਣ। ਇਸ ਕਾਰਜ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਟੀਮ ਵਜੋਂ ਮਨਜੀਤ ਸਿੰਘ ਅਮਨਦੀਪ ਸਿੰਘ ਗੁਰਦਾਸ ਸਿੰਘ ਰਮਨਦੀਪ ਸਿੰਘ ਹਰਜੀਤ ਸਿੰਘ ਗੁਰਪ੍ਰੀਤ ਸਿੰਘ ਪ੍ਰਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਪਿੰਡ ਸੀਂਗੋ ਮੰਡੀ ਤਲਵੰਡੀ ਸਾਬੋ ਤੋਂ ਹੜ ਪੀੜਤਾਂ ਦੀ ਮਦਦ ਕਰਨ  ਆਏ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *