ਉਹਨਾਂ ਨੇ ਕਿਹਾ ਕਿ ਜਦੋਂ ਪਾਰਕਿੰਗ ਸ਼ੁਰੂ ਹੋ ਜਾਵੇਗੀ ਤਾਂ ਜਿਹੜੀਆਂ ਗੱਡੀਆਂ ਬਾਹਰ ਖੜੀਆਂ ਹੋਣਗੀਆਂ ਉਨਾਂ ਦੇ ਚਲਾਨ ਵੀ ਕੱਟੇ ਜਾਣਗੇ। ਇਸ ਤੋਂ ਇਲਾਵਾ ਨਗਰ ਕੌਂਸਲ ਵੱਲੋਂ ਅੱਜ ਰਾਹੋ ਰੋਡ ਅਤੇ ਕੁਹਾੜਾ ਰੋਡ ਉੱਪਰ ਪੀਲੀ ਪੱਟੀ ਤੋਂ ਬਾਹਰ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦਾ ਸਮਾਨ ਵੀ ਜਬਤ ਕੀਤਾ ਗਿਆ। ਉਨਾਂ ਨੇ ਦੁਕਾਨਦਾਰਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਪੀਲੀ ਪੱਟੀ ਤੋਂ ਅੰਦਰ ਹੀ ਰੱਖਣ ਤਾਂ ਕਿ ਕੋਈ ਸਮੱਸਿਆ ਨਾ ਆਵੇ। ਨਾਲ ਹੀ ਉਹਨਾਂ ਨੇ ਕਿਹਾ ਕਿ ਦੁਕਾਨਦਾਰ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਨਾਲ ਬਹਿਸਬਾਜੀ ਵੀ ਕਰਦੇ ਹਨ ਅਤੇ ਉਹਨਾ ਨਾਲ ਝਗੜਾ ਵੀ ਕਰਦੇ ਹਨ, ਮੁਲਾਜ਼ਮਾਂ ਨਾਲ ਇਹੋ ਜਿਹਾ ਵਿਵਹਾਰ ਨਾ ਕੀਤਾ ਜਾਵੇ ਕਿਉਂਕਿ ਅਸੀਂ ਤੁਹਾਡੀ ਸੇਵਾ ਲਈ ਦਿਨ ਰਾਤ ਹਾਜ਼ਰ ਹਾਂ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਅੱਜ ਕੁਝ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਚਲਾਨ ਵੀ ਕੱਟੇ ਗਏ।ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪਾਰਕਿੰਗ ਨੂੰ ਚਾਲੂ ਕਰਨ ਵਿੱਚ ਵੱਧ ਤੋਂ ਵੱਧ ਨਗਰ ਕੌਂਸਲ ਦੀ ਮਦਦ ਕਰੋ। ਇਸ ਮੌਕੇ ਸੈਂਨਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ, ਹੈਪੀ ਕਾਲੜਾ, ਵੈਟਰਨਰੀ ਹਸਪਤਾਲ ਦੇ ਮੁਲਾਜ਼ਮ ਅਤੇ ਖੇਤੀਬਾੜੀ ਦਫਤਰ ਦੇ ਮੁਲਾਜ਼ਮ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

