ਰੈੱਡ ਕਰਾਸ ਭਵਨ ਵਿਖੇ ਬੈਡਮਿੰਟਨ ਹਾਲ ’ਚ ਸਵੇਰ ਅਤੇ ਸ਼ਾਮ ਦੇ ਸਮੇਂ ਚਲਾਇਆ ਜਾ ਰਿਹਾ ਹੈ ਕੋਚਿੰਗ ਸੈਂਟਰ: ਜ਼ਿਲ੍ਹਾ ਖੇਡ ਅਫ਼ਸਰ

Spread the love

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ ()- ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿੱਚ ਵੱਖ-ਵੱਖ ਖੇਡਾਂ ਨਾਲ ਸਬੰਧਤ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ ਖੇਡ ਨਰਸਰੀ ਲਈ ਸਿਧਾਰਥ ਅਰੋੜਾ (ਮੋ. 76960—69690) ਦੀ ਤੈਨਾਤੀ ਬਤੌਰ ਬੈਡਮਿੰਟਨ ਕੋਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਚ ਵੱਲੋਂ ਆਪਣਾ ਕੋਚਿੰਗ ਸੈਂਟਰ ਬੈਡਮਿੰਟਨ ਹਾਲ, ਰੈੱਡ ਕਰਾਸ ਭਵਨ, ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰ ਅਤੇ ਸ਼ਾਮ ਦੇ ਸਮੇਂ ਚਲਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਖਿਡਾਰੀ ਇਸ ਖੇਡ ਦਾ ਲਾਹਾ ਲੈ ਸਕਦੇ ਹਨ। ਬੈਡਮਿੰਟਨ ਇਕ ਵਧੀਆ ਖੇਡ ਹੈ ਜਿਸ ਨਾਲ ਸਰੀਰਕ ਅਤੇ ਮਾਨਸਿਕ ਤਾਕਤ ਵਿੱਚ ਸੁਧਾਰ ਆਉਂਦਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਖਿਡਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *