ਰੋਜ਼ਗਾਰ ਬਿਊਰੋ ਨੇ ਰਾਮਪੁਰ ਖਲਿਆਣ ਫਗਵਾੜਾ ਵਿਖੇ ਵਿਸੇਸ਼ ਪਲੇਸਮੈਂਟ ਕੈਂਪ ਲਗਾਇਆ

Spread the love

ਰੋਜ਼ਗਾਰ ਬਿਊਰੋ ਨੇ ਰਾਮਪੁਰ ਖਲਿਆਣ ਫਗਵਾੜਾ ਵਿਖੇ ਵਿਸੇਸ਼ ਪਲੇਸਮੈਂਟ ਕੈਂਪ ਲਗਾਇਆ

ਫਗਵਾੜਾ 19 ਨਵੰਬਰ (ਪ੍ਰੀਤ ਕੌਰ ਪ੍ਰੀਤੀ )ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰਾਮਗੜ੍ਹੀਆਂ ਆਈ.ਟੀ.ਆਈ. ਰਾਮਪੁਰ ਖਲਿਆਣ ਫਗਵਾੜਾ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ,ਜਿਸ ਵਿਚ ਨਿੱਜੀ ਖੇਤਰ ਦੀਆਂ ਨਾਮੀ ਕੰਪਨੀਆਂ ਵਲੋਂ 50 ਦੇ ਕਰੀਬ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ
 ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਾਜਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਹਰ ਮਹੀਨੇ ਪਲੇਸਮੈਂਟ ਕੈਂਪਾਂ ਲਗਾਇਆ ਜਾਂਦਾ ਹੈ। ਇਸ ਲੜ੍ਹੀ ਤਹਿਤ ਰਾਮਗੜ੍ਹੀਆ ਆਈ.ਟੀ.ਆਈ. ਰਾਮਪੁਰ ਖਲਿਆਣ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਪ੍ਰਾਈਵੇਟ ਖੇਤਰ ਦੀਆਂ ਫਗਵਾੜ੍ਹਾ ਸਥਿਤ ਨਾਮਵਾਰ ਕੰਪਨੀਆਂ ਜਿਵੇਂ ਕਿ ਜੀ.ਐਨ.ਏ. ਇੰਟਰਪ੍ਰਾਈਜਸ ਅਤੇ ਜੀ.ਐਨ.ਏ. ਐਕਸਲਸ ਵਲੋਂ 50 ਦੇ ਕਰੀਬ ਉਮੀਦਵਾਰਾਂ ਦੀ

ਇੰਟਰਵਿਊ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪਾਂ ਤੋਂ ਇਲਾਵਾ ਬਿਊਰੋ ਵਲੋਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ , ਕੈਰੀਅਰ ਕਾਉਂਸਲਿੰਗ, ਕਿੱਤਾ ਅਗਵਾਈ , ਸਕਿੱਲ ਟ੍ਰੇਨਿੰਗ ਅਤੇ ਸਵੈ-ਰੋਜ਼ਗਾਰ ਅਪਨਾਉਣ ਲਈ ਅਗਵਾਈ ਵੀ ਦਿੱਤੀ ਜਾਂਦੀ ਹੈ। ਬਿਊਰੋ ਦੀਆਂ ਸੇਵਾਵਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਕਿਸੇ ਕੰਮ ਵਾਲੇ ਦਿਨ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ਤੇ ਸੰਪਰਕ ਕਰ ਸਕਦੇ ਹਨ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *