ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਨੇ ਸ਼ਰਮਾ ਫਾਰਮ ਰਾਵਲਪਿੰਡੀ ‘ਚ ਲਗਾਏ 80 ਬੂਟੇ

Spread the love
ਫਗਵਾੜਾ 02 ਜੁਲਾਈ (ਪ੍ਰੀਤ ਕੋਰ ਪ੍ਰੀਤੀ) ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਲਾਇਨਿਸਟਿਕ ਸਾਲ 2025-26 ਦੀ ਸ਼ੁਰੂਆਤ ਸ਼ਰਮਾ ਫਾਰਮ ਰਾਵਲਪਿੰਡੀ ਵਿਖੇ ਬੂਟੇ ਲਗਾਓ ਮੁਹਿਮ ਦੇ ਨਾਲ ਕੀਤੀ। ਲਾਇਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਕਰੀਬ 80 ਬੂਟੇ ਲਗਾਏ ਗਏ ਹਨ। ਜਿਹਨਾਂ ਵਿਚ ਫਲਦਾਰ, ਰੰਗ-ਵਿਰੰਗੇ ਫੁੱਲਦਾਰ ਤੇ ਛਾਂਅ ਦਾਰ ਬੂਟੇ ਲਗਾਏ ਗਏ ਹਨ। ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਇੰਦਰਜੀਤ ਸਿੰਘ ਨੇ ਪ੍ਰੋਜੈਕਟ ਨੂੰ ਸਫਲ ਬਨਾਉਣ ਵਿਚ ਸਹਿਯੋਗ ਲਈ ਸਮੂਹ ਕਲੱਬ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਇਕ ਹਜ਼ਾਰ ਤੋਂ ਵੱਧ ਬੂਟੇ ਲਗਾਏ ਜਾਂਦੇ ਹਨ। ਉਹਨਾਂ  ਸਮੂਹ ਇਲਾਕਾ ਨਿਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਗਲੋਬਲ ਵਾਰਮਿੰਗ ਅਤੇ ਵੱਧਦੇ ਪ੍ਰਦੂਸ਼ਨ ਦੀ ਸੱਸਿਆ ਨੂੰ ਦੇਖਦੇ ਹੋਏ ਹਰੇਕ ਵਿਅਕਤੀ ਆਪਣੇ ਖੁਸ਼ੀ ਦੇ ਮੌਕਿਆਂ ‘ਤੇ ਘੱਟ ਤੋਂ ਘੱਟ ਪੰਜ ਬੂਟੇ ਲਗਾ ਕੇ ਉਹਨਾਂ ਦੀ ਪਰਵਰਿਸ਼ ਦੀ ਜਿੰਮੇਵਾਰੀ ਸੰਭਾਲਣ ਦਾ ਪ੍ਰਣ ਲਵੇ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਵਾਤਾਵਰਣ ਦੇ ਸਕੀਏ। ਇਸ ਮੌਕੇ ਲਾਇਨ ਅਵਤਾਰ ਸਿੰਘ, ਲਾਇਨ ਚਮਨ ਲਾਲ, ਲਾਇਨ ਪ੍ਰਦੀਪ ਸਿੰਘ, ਲਾਇਨ ਸੁਖਜੀਤ ਸਮਰਾ ਅਤੇ ਸੋਢੀ ਰਾਮ ਆਦਿ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *