ਲਾਇਨ ਗੁਰਦੀਪ ਸਿੰਘ ਕੰਗ ਨੇ ਆਪਣੇ ਜਨਮ ਦਿਨ ਮੌਕੇ ਕੀਤਾ 86ਵੇਂ ਮਾਸਿਕ ਰਾਸ਼ਨ ਵੰਡ ਸਮਾਗਮ ਦਾ ਆਯੋਜਨ

Spread the love

ਫਗਵਾੜਾ  ਜੂਨ (    ਪ੍ਰੀਤ ਕੌਰ ਪ੍ਰੀਤੀ     ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ), ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੇ ਸੂਬਾ ਸਕੱਤਰ ਅਤੇ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਫਗਵਾੜਾ ਦੇ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਆਪਣੇ ਜਨਮ ਦਿਨ ਮੌਕੇ 86ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਸ਼ਿਵ ਸ਼ਕਤੀ ਮਾਤਾ ਮੰਦਿਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ ਕੀਤਾ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਅਤੇ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਵੁਮੈਨ ਸੈੱਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂੰ ਸ਼ਰਮਾ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ਼ਿਵ ਸੈਨਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਇੰਦਰਜੀਤ ਕਰਵਲ, ਮਨੁੱਖੀ ਅਧਿਕਾਰ ਕੌਂਸਲ (ਐਂਟੀ ਕੁਰੱਪਸ਼ਨ ਸੈਲ) ਦੇ ਜਿਲ੍ਹਾ ਪ੍ਰਧਾਨ ਨੰਦ ਸੋਨੀ, ਸਮਾਜ ਸੇਵੀ ਬੱਬੂ ਮਨੀਲਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਸਰਪ੍ਰਸਤ ਧਰਮਪਾਲ ਨਿਸ਼ਚਲ, ਸਰਪ੍ਰਸਤ ਐਸਪੀ ਬਸਰਾ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਕੌਂਸਲਰ ਹਰਪ੍ਰੀਤ ਸਿੰਘ ਭੋਗਲ ਅਤੇ ਕੌਂਸਲਰ ਪਿ੍ਰਤਪਾਲ ਕੌਰ ਤੁਲੀ ਸ਼ਾਮਲ ਹੋਏ। ਮੁੱਖ ਮਹਿਮਾਨਾਂ ਅਤੇ ਸਮੂਹ ਪਤਵੰਤਿਆਂ ਗੁਰਦੀਪ ਸਿੰਘ ਕੰਗ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੰਨ ਦਾ ਦਾਨ ਬਹੁਤ ਹੀ ਪੁੰਨ ਦਾ ਕੰਮ ਹੈ। ਸਾਨੂੰ ਆਪਣੇ ਖੁਸ਼ੀ ਦੇ ਮੌਕਿਆਂ ਤੇ ਅਜਿਹੇ ਨੇਕ ਕਾਰਜ ਕਰਕੇ ਲੋੜਵੰਦਾਂ ਦੇ ਚਿਹਰਿਆਂ ਤੇ ਵੀ ਖੁਸ਼ੀ ਦੇ ਭਾਵ ਲਿਆਉਣੇ ਚਾਹੀਦੇ ਹਨ। ਉਨ੍ਹਾਂ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਵੱਲੋਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਕੌਂਸਲਰ ਹਰਪ੍ਰੀਤ ਸਿੰਘ ਭੋਗਲ ਅਤੇ ਪਿ੍ਰਤਪਾਲ ਕੌਰ ਤੁਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਸਮਰੱਥ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਵਿੱਤੀ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ, ਬਿਮਾਰਾਂ ਅਤੇ ਬਜ਼ੁਰਗਾਂ ਨੂੰ ਹਰ ਸੰਭਵ ਮੱਦਦ ਪ੍ਰਦਾਨ ਕਰਨ। ਲਾਇਨ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਹਰੇਕ ਸਾਲ ਆਪਣਾ ਜਨਮ ਦਿਨ ਇਸੇ ਤਰ੍ਹਾਂ ਸਮਾਜ ਸੇਵਾ ਕਰਦੇ ਹੋਏ ਮਨਾਉਂਦੇ ਹਨ, ਜਿਸ ਨਾਲ ਉਹਨਾਂ ਨੂੰ ਦਿਲੀ ਖੁਸ਼ੀ ਪ੍ਰਾਪਤ ਹੁੰਦੀ ਹੈ। ਗੁਰਦੀਪ ਸਿੰਘ ਕੰਗ ਅਤੇ ਮੰਦਰ ਕਮੇਟੀ ਵੱਲੋਂ ਸਰਬਜੀਤ ਸਿੰਘ ਲੁਬਾਣਾ ਨੂੰ ਆਪ ਪਾਰਟੀ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਮੁਬਾਰਕਬਾਦ ਦਿੱਤੀ ਅਤੇ ਸ਼ਾਲ ਭੇਂਟ ਕਰਕੇ ਸਨਮਾਨਤ ਕੀਤਾ। ਇਸ ਤੋਂ ਇਲਾਵਾ ਹੋਰਨਾਂ ਪਤਵੰਤਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਲਾਇਨ ਸੁਸ਼ੀਲ ਸ਼ਰਮਾ ਨੇ ਸਟੇਜ ਦੀ ਸੇਵਾ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਸ਼ਿਵ ਸ਼ਕਤੀ ਮਾਤਾ ਮੰਦਰ ਦੇ ਪ੍ਰਧਾਨ ਚੰਚਲ ਸੇਠ, ਕੈਸ਼ੀਅਰ ਕਿੱਟੀ ਬਸਰਾ, ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਵਾਈਸ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਲਾਇਨ ਸਤਵਿੰਦਰ ਸਿੰਘ ਭਮਰਾ ਪੀ.ਆਰ.ਓ., ਅਮਰਜੀਤ ਸਿੰਘ ਬਘਾਣਾ, ਲਾਇਨ ਸੰਜੀਵ ਲਾਂਬਾ, ਟਿੰਮੀ ਨਾਗਪਾਲ, ਭੁਪਿੰਦਰ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਮੇਹਟ, ਪ੍ਰਮੋਦ ਜੋਸ਼ੀ, ਸੌਰਵ ਹਾਂਡਾ, ਸੁਖਬੀਰ ਸਿੰਘ ਕਿੰਨੜਾ, ਗੁਰਦੀਪ ਸਿੰਘ ਤੁਲੀ, ਵਿੱਕੀ ਚੁੰਬਰ, ਲਾਇਨ ਵਿਪਨ ਸ਼ਰਮਾ, ਲਾਇਨ ਵਿੱਕੀ ਚੁੰਬਰ, ਰਿਜਨ ਚੇਅਰਮੈਨ ਲਾਇਨ ਹਰਮੇਸ਼ ਲਾਲ ਕੁਲਥਮ, ਮਨੀਸ਼ ਕਨੌਜੀਆ, ਵਿਨੇ ਕੁਮਾਰ ਬਿੱਟੂ, ਰਮੇਸ਼ ਕਪੂਰ ਆਦਿ ਹਾਜ਼ਰ ਸਨ।

  • Related Posts

    ਚੰਨੀ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਬੈਂਸ ਨੂੰ ਕਾਂਗਰਸੀ ਆਗੂਆਂ ਦੀ ਤਾੜਨਾ; ਕਿਹਾ– ‘ਅਨੁਸ਼ਾਸਨ ‘ਚ ਰਹਿਣ, ਨਹੀਂ ਤਾਂ ਪਾਰਟੀ ‘ਚੋਂ ਕੱਢਣ ਲਈ ਪਾਇਆ ਜਾਵੇਗਾ ਮਤਾ’

    Spread the love

    Spread the love ਬਲਾਚੌਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ) :  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਸ.ਸੀ. ਸਮਾਜ ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਬਲਾਚੌਰ ਹਲਕੇ ਦੇ…

    *’ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਵੱਲੋਂ ਪਿੰਡ ਝੰਡੂਪੁਰ ਵਿਖੇ ‘ਲੋਕ ਮਿਲਣੀ’, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ* *ਹਲਕਾ ਬਲਾਚੋਰ ਦੇ ਅੰਦਰ ਲੋਕਾਂ ਨੂੰ ਬਿਨ੍ਹਾਂ ਪੱਖਪਾਤ ਤੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ -ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ* 

    Spread the love

    Spread the loveਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਬਲਾਚੋਰ ਤੋਂ ਆਮ ਆਦਮੀ ਪਾਰਟੀ  ਦੇ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ…

    Leave a Reply

    Your email address will not be published. Required fields are marked *