ਲੋਕਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆ ਦੀ ਖੈਰ ਨਹੀਂ: ਸਹਾਇਕ ਫੂਡ ਕਮਿਸ਼ਨਰ ਰਾਜਿੰਦਰ ਪਾਲ ਸਿੰਘ

Spread the love

 ਅੰਮ੍ਰਿਤਸਰ 27 ਮਾਰਚ( ਦਿਨੇਸ਼ ਸੋਨੀ) ਮਾਨਯੋਗ ਜਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਮਤੀ ਸਾਕਸ਼ੀ ਸਾਹਨੀ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਮੈਡਮ ਕਿਰਨਦੀਪ ਕੌਰ ਦੇ ਹੁਕਮਾਂ ਅਨੁਸਾਰ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰਪਾਲ ਸਿੰਘ ਜੀ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਗਿਆ ਅਤੇ ਵਿਜੀਲੈਂਸ ਵਿਭਾਗ ਨੂੰ ਨਾਲ ਲੈ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਪਦਾਰਥਾਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ ਅਤੇ ਅੰਨਗੜ ਵਿਖੇ ਖਾਣ ਪੀਣ ਵਾਲੀਆ ਫੈਕਟਰੀਆਂ ਨੂੰ ਸੀਲ ਕੀਤਾ ਗਿਆ ਸੀ ਅਤੇ ਸਖ਼ਤ ਚੇਤਾਵਨੀ ਦਿੱਤੀ ਗਈ ਸੀ ਕਿ ਖਾਣ ਪੀਣ ਵਾਲੇ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਦੇ ਤਹਿਤ ਅੰਨਗੜ ਵਿਖੇ ਇੱਕ ਚਾਂਪ ਬਣਾਉਣ ਵਾਲੇ ਉਪਰ ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰਪਾਲ ਸਿੰਘ ਨੇ ਤੁਰੰਤ ਐਕਸ਼ਨ ਲੈਂਦਿਆ ਚਾਂਪ ਬਣਾਉਣ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਫੂਡ ਸੇਫਟੀ ਅਫਸਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਧਾਰਾ 55 ਦੇ ਤਹਿਤ ਵਿਅਕਤੀ ਨੂੰ ਚਲਾਨ ਜਾਰੀ ਕੀਤਾ ਗਿਆ ਹੈ ਅਤੇ ਮੌਕੇ ‘ਤੇ ਪਾਏ ਗਏ ਰੰਗ ਅਤੇ ਹੋਰ ਸਮੱਗਰੀ ਨੂੰ ਨਸ਼ਟ ਕੀਤਾ ਗਿਆ ਅਤੇ ਫੈਕਟਰੀ ਮਾਲਕ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਉਹ ਦੁਬਾਰਾ ਅਜਿਹਾ ਕਰੇਗਾ ਤਾਂ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰਪਾਲ ਸਿੰਘ ਨੇ ਕਿਹਾ ਕਿ ਗਲਤ ਢੰਗ ਨਾਲ ਬਣਾਉਣ ਵਾਲੇ ਖਾਣ ਪੀਣ ਵਾਲੇ ਪਦਾਰਥ ਜੌ ਲੋਕਾਂ ਦੀ ਸਿਹਤ ਨਾਲ਼ ਖਿਲਵਾੜ ਕਰ ਰਹੇ ਹਨ ਉਹਨਾਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ਸਹਾਇਕ ਫੂਡ ਕਮਿਸ਼ਨਰ ਨੇ  ਪਬਲਿਕ ਪਾਸੋਂ ਸਹਿਯੋਗ ਦੀ ਮੰਗ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਜਾ ਨੇੜੇ ਤੇੜੇ ਕੋਈ ਪਦਾਰਥ ਗੈਰ ਕਾਨੂੰਨੀ ਢੰਗ ਨਾਲ ਬਣਾ ਰਿਹਾ ਤੇ ਤਾਂ ਉਸਦੀ ਸੂਚਨਾ ਤੁਰੰਤ ਫੂਡ ਸੇਫਟੀ ਅਫ਼ਸਰ ਨੂੰ ਦਿਓ ।।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *