ਪੱਟੀ ਸਦੀਕ, 25 ਅਗਸਤ (ਬਲਕਰਨ ਸਿੰਘ ਮਸ਼ਾਲ)- ਮਾਣਯੋਗ ਵਣ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਸ ਸਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇ ਸ਼ਹੀਦ ਦੀ ਸਾਲ ਦੌਰਾਨ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਲਈ ਵਣ ਵਿਭਾਗ ਮੁਹਿੰਮ ਸ਼ੁਰੂ ਕਰਨ ਹੁਕਮ ਜਾਰੀ ਕੀਤੇ। ਸ਼੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਨੂੰ ਸਮਰਪਿਤ 350 ਲੱਖ ਪੌਦੇ ਪੂਰੇ ਹਰੇਕ ਜ਼ਿਲ੍ਹੇ ਵਿੱਚ ਲਗਾਏ ਜਾਣੇ ਹਨ। ਇਸੇ ਹੀ ਕੜ੍ਹੇ ਨੂੰ ਅੱਗੇ ਵਧਾਉਂਦੇ ਹੋਏ 23/8/25 ਨੂੰ ਵਣ ਮੰਡਲ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਵਣ ਰੇਂਜ ਅਬੋਹਰ ਵੱਲੋਂ ਸ਼੍ਰੀ ਅੰਮ੍ਰਿਤਪਾਲ ਸਿੰਘ ਵਣ ਮੰਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿੱਚ ਪੈਂਦੀ ਢਾਣੀ ਠਾਕਰ ਸਿੰਘ, ਪਿੰਡ ਬੱਲੂਆਣੇ ਦੇ ਖੇਡ ਸਟੇਡੀਅਮ ਵਿੱਚ ਵਣ ਵਿਭਾਗ ਵੱਲੋਂ ਪ੍ਰੋਗਰਾਮ ਮਨਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਪਿੰਡਾਂ ਅਤੇ ਪਤਵੰਤੇ ਸੱਜਣਾਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ‘ਤੇ ਐਮਐਲਏ ਗੋਲਡੀ ਮੁਸਾਫ਼ਰ ਅਤੇ ਪਿੰਡ ਬੱਲੂਆਣਾ ਦੇ ਸਰਪੰਚ ਸ਼੍ਰੀ ਭਜਨ ਲਾਲ ਨੇ ਇਸ ਪ੍ਰੋਗਰਾਮ ‘ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਣ ਰੇਂਜ ਅਫ਼ਸਰ ਅਬਨਾਸ਼ ਚੰਦਰ ਨੇ ਪੌਦਿਆਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਆਪਣੇ ਘਰਾਂ, ਖੇਤਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਸ਼ੁੱਧਤਾ ਕਰਨ ਦਾ ਸਬੂਤ ਹਰੇਕ ਇਨਸਾਨ ਹੋਣਾ ਚਾਹੀਦਾ ਹੈ। ਇਸ ਮੌਕੇ ‘ਤੇ ਮਿੰਕੂ ਸਰਪੰਚ, ਨਿਹਾਲ ਚੰਦ ਸਰਪੰਚ, ਸੋਨਾ ਸਿੰਘ ਸਰਪੰਚ ਤੋਂ ਇਲਾਵਾ ਵਣ ਵਿਭਾਗ ਦੇ ਰੇਂਜ ਅਫ਼ਸਰ ਅਬਨਾਸ਼ ਚੰਦਰ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਪ੍ਰਵੀ ਰਾਜ, ਹੇਮੰਤ ਮੱਲੀ, ਰੋਪਾਸ ਸਿੰਘ, ਮਨਪ੍ਰੀਤ ਸਿੰਘ, ਜਗਦੀਪ ਸਿੰਘ, ਮੈਂਬਰ ਵਿੱਦਿਆ ਰਾਣੀ, ਮੈਂਬਰ ਦਵਿੰਦਰ ਕੁਮਾਰ, ਵੇਦ ਪ੍ਰਕਾਸ਼, ਰੇਸ਼ਮਾ ਰਾਣੀ ਅਤੇ ਨੱਥਾ ਸਿੰਘ ਤੋਂ ਇਲਾਵਾ ਇਲਾਕੇ ਦੇ ਬਹੁਤ ਲੋਕ ਹਾਜ਼ਰ ਸਨ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






