ਵਿਜੀਲੈਂਸ ਦੀ ਕਾਰਵਾਈ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਇੰਗਲੈਂਡ ਜਾਣ ਤੋਂ ਰੋਕਿਆ

Spread the love

ਫਰੀਦਕੋਟ 24 ਜੂਨ (ਵਿਪਨ ਮਿੱਤਲ):- ਵਿਜੀਲੈਂਸ ਵਿਭਾਗ ਨੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਹੈ। ਦਰਅਸਲ, ਵਿਜੀਲੈਂਸ ਵਿਭਾਗ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਖਰੀਦੀ ਗਈ ਕਰੋੜਾਂ ਰੁਪਏ ਦੀ ਆਧੁਨਿਕ ਮਸ਼ੀਨਰੀ ਅਤੇ ਹੋਰ ਘੁਟਾਲਿਆਂ ਦੀ ਜਾਂਚ ਕਰ ਰਿਹਾ ਹੈ। ਇਹ ਜਾਂਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਚੱਲ ਰਹੀ ਹੈ। ਜੂਨ 2023 ਵਿੱਚ, ਡਾ. ਰਾਜੀਵ ਸੂਦ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਰਾਜ ਬਹਾਦਰ ਦੇ ਅਸਤੀਫ਼ੇ ਤੋਂ ਬਾਅਦ ਵਾਈਸ ਚਾਂਸਲਰ ਦਾ ਅਹੁਦਾ ਖਾਲੀ ਪਿਆ ਸੀ। ਡਾ. ਰਾਜੀਵ ਸੂਦ ਨੂੰ ਤਿੰਨ ਸਾਲਾਂ ਲਈ ਨਿਯੁਕਤ ਕੀਤਾ ਗਿਆ ਸੀ। ਦਰਅਸਲ, ਪੰਜਾਬ ਵਿਜੀਲੈਂਸ ਨੂੰ ਉਪਕਰਣਾਂ ਦੀ ਖਰੀਦ ਵਿੱਚ ਘੁਟਾਲਿਆਂ ਅਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *