ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਵਿੱਚ ਵੱਖ ਵੱਖ ਸਕੂਲਾਂ ਦੇ ਵਿੱਚ ਪਿਛਲੇ 3 ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ ਤੀਸਰੇ ਗੇੜ੍ਹ ਵਿੱਚ ਜਿਲ੍ਹੇ ਦੇ ਪਿੰਡ ਕਿੰਗਰਾ, ਸਾਦਿਕ ਅਤੇ ਮਾਨੀ ਸਿੰਘ ਵਾਲਾ ਦੇ ਸਕੂਲਾਂ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਬੱਚਿਆਂ ਦਾ ਭਵਿੱਖ ਰੋਸ਼ਨ ਕਰਕੇ ਪੰਜਾਬ ਦਾ ਭਵਿੱਖ ਰੁਸ਼ਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਬਜਟ ਦਾ ਵੱਡਾ ਹਿੱਸਾ ਸਕੂਲਾਂ ਤੇ ਖਰਚ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਨਵਿਆਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਮਾਹੌਲ ਅਤੇ ਸਿੱਖਿਆ ਘੱਟ ਖਰਚ ਵਿੱਚ ਮਿਲੇ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਇੱਥੇ ਨਹੀਂ ਰੁਕਣ ਵਾਲਾ ਸਗੋਂ ਪੰਜਾਬ ਸਰਕਾਰ ਵੱਲੋਂ ਅੱਗੇ ਵੀ ਸਿੱਖਿਆ ਤੇ ਹੋਰ ਵੱਧ ਫੰਡ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਮਿਡਲ ਸਕੂਲ ਮਾਨੀ ਸਿੰਘ ਵਾਲਾ ਵਿਖੇ 12.56 ਲੱਖ ਰੁਪਏ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਨੀ ਸਿੰਘ ਵਾਲਾ 7 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕਿੰਗਰਾ 8.72 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਾਦਿਕ 20.37 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕ 33 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ ਲੜਕੇ 28.66 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਅਫਸਰ, ਪ੍ਰਿੰ. ਅਮਰਦੀਪ ਸਿੰਘ ਦੀਪਸਿੰਘ ਵਾਲਾ, ਕਾਰਜਕਾਰੀ ਪ੍ਰਿੰ. ਮਨਜੀਤ ਕੌਰ, ਮੈਡਮ ਰੁਬੀਨਾ ਮੁੱਖ ਅਧਿਆਪਕ ਸਾਦਿਕ , ਡਿੰਪਲ ਸ਼ਰਮਾ ਸਾਇੰਸ ਅਧਿਆਪਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।






