ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Spread the love

ਫ਼ਿਰੋਜ਼ਪੁਰ, 14 ਅਪ੍ਰੈਲ (ਅਸ਼ੋਕ ਭਾਰਦਵਾਜ)  ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਜ਼ਿਲ੍ਹੇ ਵਿੱਚ ਕੁੱਲ 126 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਮੰਡੀ ਵਿੱਚ ਆਉਣ ਵਾਲੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਝੋਨੇ ਅਤੇ ਕਣਕ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਈ ਸੀ ਉਸੇ ਤਰ੍ਹਾਂ ਹੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ।   ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਲਈ  ਕੁੱਲ 126 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ  ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸ. ਬਲਰਾਜ ਸਿੰਘ ਕਟੋਰਾ, ਡੀ.ਐਫ.ਐਸ.ਸੀ. ਹਿਮਾਂਸ਼ੂ ਕੁੱਕੜ, ਤਿਲਕ ਰਾਜ (ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ), ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਚੀਮਾ, ਸੁੱਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸਰਪੰਚ, ਸੁੱਖਵਿੰਦਰ ਸਿੰਘ ਸਰਪੰਚ, ਸੁਰਜੀਤ ਸਿੰਘ ਇੰਕਵਾਨ, ਦਲੇਰ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *