ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਾਤਾ ਸੁੰਦਰੀ ਕਾਲਜ ਢੱਡੇ ਵਿਖੇ ਧੂਮ ਧਾਮ ਨਾਲ ਮਨਾਇਆ

Spread the love
ਬਠਿੰਡਾ ਜਸਵੰਤ ਦਰਦ ਪ੍ਰੀਤ ਇਲਾਕੇ ਦੀ ਨਾਮਵਰ ਧੀਆਂ ਦੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨ ਢੱਡੇ ਵਿਖੇ ਮਾਣਯੋਗ ਮੈਨੇਜਮੈਂਟ ਕਮੇਟੀ ਦੀ ਅਗਵਾਈ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਸਾਡੇ ਇਤਿਹਾਸ ਅਤੇ ਵਿਰਸੇ ਤੇ ਮਾਣ ਕਰਨਾ ਚਾਹੀਦਾ ਹੈ, ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਤੋਂ ਸੇਧ ਲੈਕੇ ਉਚੇ-ਸੁੱਚੇ ਕਿਰਦਾਰ ਵਾਲਾ ਜੀਵਨ ਜਿਉਣਾ ਚਾਹੀਦਾ ਹੈ । ਸੰਸਥਾ ਦੇ ਮਾਣਯੋਗ ਐਮ.ਡੀ ਸਰਦਾਰ ਗੁਰਵਿੰਦਰ ਸਿੰਘ ਬੱਲੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਖਾਲਸੇ ਦੀ ਸਿਰਜਨਾ ਅਤੇ ਪੰਚ ਪ੍ਰਧਾਨੀ ਸਿਧਾਂਤ ਵਰਤਮਾਨ ਯੁੱਗ ਵਿੱਚ ਰਾਹ-ਦਸੇਰਾ ਦਾ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਕਰਦਾ ਰਹੇਗਾ । ਸੰਸਥਾ ਦੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਖਾਲਸੇ ਦੇ ਨਿਯਮਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨਾ ਚਾਹੀਦਾ ਹੈ। ਸੰਸਥਾ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਖਾਲਸੇ ਦੀ ਸਿਰਜਨਾਂ ਦੀ ਮਹੱਤਤਾ ਉੱਪਰ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕਰਦਿਆਂ ਖਾਲਸੇ ਦੇ ਪੰਜ ਕੰਕਾਰਾਂ ਦੀ ਮਹੱਤਤਾਂ ਨੂੰ ਵਰਣਨ ਕੀਤਾ । ਵਿਸ਼ੇਸ਼ ਲੈਕਚਰ ਦਿੰਦਿਆ ਸੰਸਥਾ ਦੇ ਸਹਾਇਕ ਪ੍ਰੋ. ਰਾਜਵਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਖਾਲਸੇ ਦੀ ਸਿਰਜਨਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਨੂੰ ਅਜਿਹੇ ਸਿਧਾਂਤ ਦਿੱਤੇ ਜਿਸ ਵਿੱਚ ਕੁਰਬਾਨੀ, ਤਿਆਗ, ਨਿਮਰਤਾ, ਸਬਰ ਅਤੇ ਜੁਲਮ ਦੇ ਖਿਲਾਫ਼ ਲੜਨ ਦੀ ਪ੍ਰੇਰਨਾਂ ਜੁਗਾ-ਜੁਗੰਤਰਾ ਤੱਕ ਮਿਲਦੀ ਰਹੇਗੀ ਅਤੇ ਪੂਰੀ ਕੌਮ ਇਸ ਵਿਲੱਖਣ ਸਿਰਜਣਾ ਤੇ ਹਮੇਸ਼ਾ ਮਾਣ ਕਰਦੀ ਰਹੇਗੀ। ਸੰਸਥਾ ਦੇ ਸਹਾਇਕ ਪ੍ਰੋ. ਜਗਜੀਤ ਸਿੰਘ ਨੇ ਵਿਚਾਰ ਪੇਸ਼ ਕਰਦਿਆ ਕਿਹਾ ਕਿ ਕਿਸ ਤਰ੍ਹਾਂ ਗੁਰੂ ਸਾਹਿਬ ਨੇ ਖੰਡੇ ਬਾਟੇ ਦੀ ਪੌਹੁਲ ਛਕਾ ਕੇ ਸਾਨੂੰ ਆਪਣੇ ਧੀਆਂ ਪੁੱਤਰ ਬਣਾਇਆ ਤੇ ਕਿਰਤੀਆਂ ਦੇ ਹੱਥ ਪ੍ਰਭੂਸੱਤਾ ਦਿੱਤੀ। ਇਸ ਮੌਕੇ ਬੀ.ਐਡ ਅਤੇ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੁਆਰਾ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਹੋਰਨਾ ਤੋਂ ਇਲਾਵਾਂ ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਜਸਵਿੰਦਰ ਸਿੰਘ, ਪ੍ਰੋ.ਮਨਪ੍ਰੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਸਿੰਘ,ਪ੍ਰੋ. ਗਗਨਦੀਪ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਣਜੀਤ ਕੌਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਰਾਜਵੀਰ ਕੌਰ, ਐਡਮਿਨ ਬਲਾਕ ਦੇ ਹਰਦੀਪ ਸਿੰਘ, ਸਵਰਾਜਦੀਪ ਕੌਰ, ਕਿਰਨਜੋਤ ,ਜਸਵੀਰ ਸਿੰਘ, ਹਰਵਿੰਦਰ ਸਿੰਘ ਸੂਚ ਆਦਿ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *