ਸ਼ਹਿਰ ਵਿਚ ਡੇਂਗੂ ਵਿਰੋਧੀ ਕੰਮ ਕਰ ਰਹੀਆਂ ਟੀਮਾਂ ਦੇ ਮੈਂਬਰਾਂ ਨੂੰ ਦਿੱਤੀਆਂ ਗਈਆਂ ਪ੍ਰਿੰਟਿਡ ਟੀ-ਸ਼ਰਟਾਂ:

Spread the love

ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਡਾ ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲ਼ੈਕੇ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧ ਵਿਚ ਅੱਜ ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗੁਰਕ ਕਰਕੇ ਮੱਛਰਾ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸਬੰਧੀ ਟਰੇਨਿੰਗ ਦਿੱਤੀ ਗਈ ਅਤੇ ਇਹ ਸੁਨੇਹਾ ਸਮਾਜ ਵਿਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਅੱਜ ਗੋਇਲ ਓਵਰਸੀਜ ਵੀਜਾ ਕੰਸਲਟੈਂਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਕਾਸ ਗੋਇਲ ਅਤੇ ਗੋਰਵ ਗੋਇਲ ਵਲੋਂ ਘਰ ਘਰ ਜਾ ਕੇ ਡੇਂਗੂ ਪ੍ਰਤੀ ਜਾਗਰੁਕ ਕਰ ਰਹੀਆਂ ਟੀਮ ਦੇ ਮੈਂਬਰਾਂ ਨੂੰ ਪ੍ਰਿੰਟਿਡ ਡੇਂਗੂ ਜਾਗਰੁਕਤਾ ਟੀ ਸ਼ਰਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾ ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਨੇ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ। ਇਸ ਸਬੰਧ ਵਿਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਸ ਸਬੰਧ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬੱਸ ਸਟੈਂਡ, ਪ੍ਰਾਇਵੇਟ ਸਕੂਲਾਂ, ਬਠਿੰਡਾ ਰੋਡ, ਕੋਟਕਪੂਰਾ ਰੋਡ, ਮਲੋਟ ਰੋਡ ਅਤੇ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੋਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਵਿਕਾਸ ਗੋਇਲ, ਗੌਰਵ ਗੋਇਲ, ਸਿਹਤ ਵਰਕਰ ਹਰਦੀਪ ਸਿੰਘ, ਗਗਨਦੀਪ ਸਿੰਘ, ਬੂਟਾ ਸਿੰਘ, ਅਮ੍ਰਿੰਤਪਾਲ ਸਿੰਘ, ਵਕੀਲ ਸਿੰਘ ਅਤੇ ਸੇਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਮੋਜੂਦ ਸਨ।
ਕੈਪਸ਼ਨ: ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਵਿਭਾਗੀ ਟੀਮ।
ਫੋਟੋ ਫਾਇਲ: ਐਮਕੇਐਸ 04-07

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *