ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਰਵਾਨਾ।

Spread the love

ਫਿਰੋਜ਼ਪੁਰ 9 ਅਪ੍ਰੈਲ  ( ਅਸ਼ੋਕ ਭਾਰਦਵਾਜ ) ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਦੁਰਗਾ ਮਾਤਾ ਮੰਦਿਰ ਬਾਜੀਦਪੁਰ ਤੋਂ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ, ਸ਼੍ਰੀ ਦੁਰਗਾ ਭਜਨ ਮੰਡਲੀ, ਮਹਿਲਾ ਭਜਨ ਮੰਡਲੀ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਧਾਰਮਿਕ ਰੀਤੀ ਰਿਵਾਜ ਅਨੁਸਾਰ ਰਵਾਨਾ ਕੀਤੀ ਗਈ। ਇਸ ਮੌਕੇ ਬੱਸ ਨੂੰ ਝੰਡੀ ਦੇਣ ਦੀ ਰਸਮ ਮੁੱਖ ਸੇਵਾਦਾਰ ਤਰਸੇਮ ਪਾਲ ਸ਼ਰਮਾ ਨੇ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਬੱਸ ਸ਼੍ਰੀ ਖਾਟੂ ਸ਼ਾਮ, ਸਾਲਾਸਾਰ ਧਾਮ, ਅੰਜਨ ਮਾਂ ਮੰਦਿਰ ਦੇ ਦਰਸ਼ਨ ਕਰਵਾਕੇ ਵਾਪਿਸ ਬਾਜੀਦਪੁਰ ਦੁਰਗਾ ਮਾਤਾ ਮੰਦਿਰ ਆਵੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ਵਿਚ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਬੜੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਰਹਿਣ ਲਈ ਕਮਰਿਆ ਦਾ ਇੰਤਜਾਮ ਸੰਮਤੀ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ, ਸ਼੍ਰੀ ਦੁਰਗਾ ਭਜਨ ਮੰਡਲੀ, ਮਹਿਲਾ ਭਜਨ ਮੰਡਲੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *