ਸ਼੍ਰੀ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਹੜ੍ਹ ਪੀੜ੍ਹਤਾਂ ਲਈ ਵੱਖ-ਵੱਖ ਸਮੱਗਰੀ ਰਵਾਨਾਂ

Spread the love

ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ ()-ਬੀਤੇ ਕਈ ਦਿਨਾਂ ਤੋਂ ਭਿਆਨਕ ਹੜ੍ਹਾ ਦੀ ਮਾਰ ਝੱਲ ਰਹੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਸਮਾਜਸੇਵੀਆਂ ਵੱਲੋਂ ਤਰ੍ਹਾਂ ਤਰ੍ਹਾਂ ਦੀ ਸਹਾਇਤਾ ਭੇਜੀ ਜਾ ਰਹੀ ਹੈ। ਇਸੇ ਲੜੀ ਤਹਿਤ ਗੁਰਦੁਆਰਾ ਪ੍ਰਬੰਧੀ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਵੱਲੋ ਚੱਲ ਰਹੀ ਲੰਗਰ ਦੀ ਸੇਵਾ ਅਧੀਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵੱਲੋ ਹੜ ਪੀੜਤ ਇਲਾਕੇ ਫਾਜਿਲਕਾ ਏਰੀਏ ਦੇ ਵੱਖ ਵੱਖ ਪਿੰਡਾਂ ਲਈ ਤਰਪਾਲਾ, ਰਾਸ਼ਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਵਿੱਚੋ ਲਗਭਗ 1500 ਸੰਗਤਾਂ ਲਈ ਦਾਲ ਸਬਜੀ ਪ੍ਰਸ਼ਾਦੇ ਤਿਆਰ ਕਰਕੇ ਗੱਡੀਆਂ ਰਵਾਨਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਨਵਤੇਜ ਸਿੰਘ ਕਾਉਣੀ ਨੇ ਦੱਸਿਆ ਕਿ ਸਿੱਖ ਕੌਮ ਨੇ ਹਮੇਸ਼ਾਂ ਹੀ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ, ਤੇ ਇਸੇ ਲੜੀ ਤਹਿਤ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਹੇ ਲੋਕਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਨ, ਪਾਣੀ ਦੇ ਨਾਲ ਨਾਲ ਪਸ਼ੂਆਂ ਲਈ ਹਰਾ ਚਾਰਾਂ ਭੇਜਿਆ ਜਾ ਰਿਹਾ ਹੈ। ਇਸ ਮੌਕੇ ਨਵਤੇਜ਼ ਕਾਉਣੀ ਨੇ ਸੂਬਾ ਸਰਕਾਰ ਬਾਰੇ ਬੋਲਦੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਅਗਾਊ ਪ੍ਰਬੰਧ ਕਰਨ ’ਚ ਅਸਫਲ ਰਹੀ ਹੈ, ਤੇ ਹੁਣ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪੀੜ੍ਹਤ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਵੀ ਨਾਕਾਮਯਾਬ ਰਹੀ ਹੈ, ਉਨ੍ਹਾਂ ਸਰਕਾਰ ਦੀ ਇਸ ਨਾਕਾਮਯਾਬੀ ਨੂੰ ਨਲਾਇਕੀ ਦੱਸਿਆ ਤੇ ਇਸ ਦੀ ਭਰਪੂਰ ਸ਼ਬਦਾਂ ’ਚ ਨਿੰਦਾ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵ ਨਿਯੁਕਤ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ, ਮੀਤ ਮੈਨੇਜ਼ਰ ਕੁਲਵੰਤ ਸਿੰਘ, ਮੀਤ ਮੈਨੇਜ਼ਰ ਸੁਖਦੇਵ ਸਿੰਘ ਮੀਤ ਮੈਨੇਜਰ, ਸੁਖਰਾਜ ਸਿੰਘ ਦੋਦਾ ਸੁਪਰਵਾਈਜਰ ਅਤੇ ਸਮੂਹ ਸਟਾਫ ਹਾਜਰ ਹੋਇਆ।
ਇਸ ਤਹਿਤ ਹੜਾਂ ਦੇ ਸਬੰਧ ਵਿੱਚ ਹੀ ਬਾਬੇ ਕਾਰ ਸੇਵਾ ਦਿੱਲੀ ਵਾਲਿਆ ਦੇ ਮੋਜੂਦਾ ਮੁੱਖੀ ਬਾਬਾ ਬਚਨ ਸਿੰਘ ਜੀ, ਬਾਬਾ ਮਹਿੰਦਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵੱਲੋ ਸਮੂਹ ਸਟਾਫ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆ ਸੰਗਤਾ ਵੱਲੋ ਪੰਜਾਬ ਵਿੱਚ ਸੁੱਖ ਸ਼ਾਤੀ ਦੀ ਅਰਦਾਸ ਕੀਤੀ ਗਈ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *