ਸ਼੍ਰੋਮਣੀ ਅਕਾਲੀ ਦਲ ਹਰੇਕ ਪੰਜਾਬੀ ਦੀ ਰੂਹ ਵਿਚ ਵੱਸਦਾ :- ਸਰਬਜੀਤ ਝਿੰਜਰ

Spread the love
ਘਨੌਰ 11 ਅਪ੍ਰੈਲ (ਅਭਿਸ਼ੇਕ ਸੂਦ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਦੇ ਤਹਿਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਹਲਕਾ ਘਨੌਰ ਚ ਅਕਾਲੀ ਵਰਕਰਾਂ ਅਤੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਗੁਰਾਇਆ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਕਾਲੀ ਵਰਕਰਾਂ ਦੇ ਨਾਲ ਇੱਕ ਭਰਮੀ ਮੀਟਿੰਗ ਕੀਤੀ ਗਈ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਵਰਕਰਾਂ ਵਿੱਚ ਭਰਤੀ ਮੁਹਿੰਮ ਨੂੰ ਲੈਕੇ ਜੋਸ਼ ਭਰਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਹਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਸ਼੍ਰੋਮਣੀ ਅਕਾਲੀ ਦਲ ਹਰੇਕ ਪੰਜਾਬੀ ਦੀ ਰੂਹ ਵਿਚ ਵੱਸਦਾ ਵਿਰੋਧੀ ਪਾਰਟੀਆਂ ਵਾਲੇ ਜਿਹੜੇ ਕਹਿੰਦੇ ਸੀ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚੋਂ ਖ਼ਤਮ ਹੋ ਚੁੱਕਿਆ ਹੈ,ਅੱਜ ਉਹਨਾਂ ਪਾਰਟੀਆਂ ਨੂੰ ਅਕਾਲੀ ਦੱਲ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਅਥਾਹ ਪਿਆਰ ਵੇਖ ਕੇ ਹੈਰਾਨ ਹੋ ਰਹੇ ਹਨ। ਉਹਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਜੇਕਰ ਪੰਜਾਬ ਅੰਦਰ ਵੱਡੀ ਪੱਧਰ ਤੇ ਵਿਕਾਸ ਕਾਰਜ ਹੋਏ ਹਨ। ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਤਾਂ ਉਹ ਅਕਾਲੀ ਦਲ ਦੇ ਰਾਜ ਸਮੇਂ ਹੀ ਹੋਈਆਂ ਹਨ। ਉਹਨ੍ਹਾਂ ਨੇ ਵਰਕਰਾਂ ਨੂੰ ਆਖਿਆ ਕਿ ਉਹ ਨਿਰਧੜੱਕ ਹੋਕੇ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਮੈਂਬਰਸ਼ਿਪ ਭਰਨ ਤਾਂ ਜੋ ਪਾਰਟੀ ਨੂੰ ਮੁੜ ਤੋਂ ਸਿਖਰਾਂ ਤੇ ਪਹੁੰਚਾਇਆ ਜਾ ਸਕੇ, ਇਸ ਮੌਕੇ ਪਾਰਟੀ ਪ੍ਰਤੀ ਸਚੀ ਲੱਗਨ ਤੇ ਇਮਾਨਦਾਰੀ ਵੇਖਦਿਆਂ ਗੁਰਜਿੰਦਰ ਸਿੰਘ ਕਬੂਲਪੁਰ ਨੂੰ ਕੌਮੀ ਡੇਲੀਗੇਟ ਲਗਾਇਆ ਗਿਆ. ਇਸ ਮੌਕੇ ਦਵਿੰਦਰ ਸਿੰਘ ਟਹਿਲਪੁਰ ਸਰਕਲ ਪ੍ਰਧਾਨ,ਜਸਪਾਲ ਸਿੰਘ ਮਹਿਮਦਪੁਰ,ਪਰਮਿੰਦਰ ਸਿੰਘ ਭੰਗੂ,ਸ਼ਮੀ ਸੌਂਡਾ ਅੰਬਾਲਾ,ਸੁਖਚੈਨ ਸਿੰਘ ਮਰਦਾਂਪੁਰ ਨੇ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *